ਬੀਬੀ ਉਪਿੰਦਰਜੀਤ ਕੌਰ ਦੀ ਅਗਵਾਈ ''ਚ ਸੰਗਤਾਂ ਵਲੋਂ ਲੰਗਰ ਲਈ ਕਣਕ ਭੇਟ

Saturday, May 23, 2020 - 04:58 PM (IST)

ਬੀਬੀ ਉਪਿੰਦਰਜੀਤ ਕੌਰ ਦੀ ਅਗਵਾਈ ''ਚ ਸੰਗਤਾਂ ਵਲੋਂ ਲੰਗਰ ਲਈ ਕਣਕ ਭੇਟ

ਅੰਮ੍ਰਿਤਸਰ (ਦੀਪਕ ਸ਼ਰਮਾ) : ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ ਸ੍ਰੀ ਗੁਰੂ ਰਾਮਦਾਸ ਜੀ ਲਈ ਲਗਭਗ 400 ਕੁਇੰਟਲ ਕਣਕ ਭੇਜੀ ਗਈ ਹੈ।

ਇਹ ਵੀ ਪੜ੍ਹੋ : 'ਹਰਿ ਕੀ ਪਉੜੀ ਵਿਖੇ ਸੰਗਤਾਂ ਨੇ 'ਕੋਰੋਨਾ' 'ਤੇ ਫਤਿਹ ਲਈ ਕੀਤੀ ਅਰਦਾਸ'

ਕਣਕ ਲੈ ਕੇ ਪੁੱਜੀਆਂ ਸੁਲਤਾਨਪੁਰ ਲੋਧੀ ਇਲਾਕੇ ਦੀਆਂ ਸੰਗਤਾਂ ਨਾਲ ਆਏ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਗਈ ਲੰਗਰ ਪ੍ਰਥਾ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ ਅਤੇ ਹਰ ਗੁਰੂ ਘਰ ਅੰਦਰ ਬਿਨ੍ਹਾਂ ਮਤਭੇਦ ਲੰਗਰ ਜਾਰੀ ਰਹਿੰਦਾ ਹੈ। ਸ੍ਰੀ ਦਰਬਾਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਤੋਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ। ਇਹ ਦੁਨੀਆਂ ਦੇ ਸਭ ਤੋਂ ਵੱਡਾ ਲੰਗਰ ਘਰ ਹੈ, ਜੋ ਸੰਗਤਾਂ ਦੇ ਸਹਿਯੋਗ ਨਾਲ ਚੱਲਦਾ ਹੈ।


author

Baljeet Kaur

Content Editor

Related News