ਛੇਵੇਂ ਪਾਤਸ਼ਾਹ ਦੇ ਵਿਆਹ ਅਸਥਾਨ ''ਤੇ ਕਾਰ ਸੇਵਾ ਆਰੰਭ

01/20/2020 3:53:21 PM

ਅੰਮ੍ਰਿਤਸਰ (ਗੁਰਪ੍ਰੀਤ) : ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ 'ਤੇ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਿਖੇ ਵਿਸ਼ੇਸ਼ ਜੋੜ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ।

ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਉਹ ਅਸਥਾਨ ਹੈ ਜਿਥੇ ਛੇਵੇ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਵਿਆਹ ਹੋਇਆ ਸੀ । ਵਿਆਹ ਪੂਰਬ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭਤਾ ਕੀਤੀ ਗਈ। ਸਰੋਵਰ ਦੀ ਕਾਰ ਸੇਵਾ ਨਾ ਹੋਣ ਕਰਕੇ ਇਸ ਵਿਚ ਗੰਦਾ ਪਾਣੀ ਭਰ ਗਿਆ ਸੀ, ਜਿਸ ਦੇ ਚਲਦਿਆਂ ਸਰੋਵਰ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਸਰੋਵਰ ਨੂੰ ਬਣਾਉਂਣਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।


Baljeet Kaur

Content Editor

Related News