ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

01/27/2020 5:52:24 PM

ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।


Baljeet Kaur

Content Editor

Related News