ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

10/21/2020 5:00:46 PM

ਅੰਮ੍ਰਿਤਸਰ (ਦੀਪਕ ਸ਼ਰਮਾ): ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਮੈਨੇਜਰ ਮੁਖਤਾਰ ਸਿੰਘ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।

ਇਹ ਵੀ ਪੜ੍ਹੋ : ਭਾਈ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖੋਲ੍ਹਣ ਸਬੰਧੀ ਪੱਤਰ ਲਿਖਿਆ

ਮਹਿੰਦਰ ਸਿੰਘ ਆਹਲੀ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕੀਤੀ ਜਾਵੇ ਅਤੇ ਸਾਫ਼-ਸਫਾਈ ਦਾ ਵੀ ਖਾਸ ਤੌਰ 'ਤੇ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਵਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ। ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ। ਇਸ ਮਿਲਣੀ ਦੌਰਾਨ ਦੁਕਾਨਦਾਰਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸਾਫ਼ ਸਫ਼ਾਈ, ਦੀਪਮਾਲਾ ਅਤੇ ਬਾਹਰੋਂ ਆਈ ਸੰਗਤ ਦੀ ਸੇਵਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪੁੱਤ ਦਾ ਜਨਮ ਦਿਨ ਮਨਾਉਣ ਦੀ ਜਿੱਦ ਅੱਗੇ ਹਾਰੀ ਜ਼ਿੰਦਗੀ, ਗੁੱਸੇ 'ਚ ਆਏ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


Baljeet Kaur

Content Editor

Related News