ਸਿੱਖ ਅਜਾਇਬ ਘਰ ''ਚ ਲੱਗੇਗੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ

05/29/2020 3:32:53 PM

ਅੰਮ੍ਰਿਤਸਰ (ਸੁਮਿਤ ਖੰਨਾ) : ਉਲੰਪੀਅਨ ਬਲਬੀਰ ਸਿੰਘ ਸੀਨੀਅਰ ਨੂੰ ਸ਼੍ਰੋਮਣੀ ਕਮੇਟੀ ਦੁਆਰਾ ਵੱਡਾ ਸਨਮਾਨ ਦਿੱਤਾ ਜਾ ਰਿਹਾ ਹੈ। ਇਹ ਸਨਮਾਨ ਬਲਬੀਰ ਸਿੰਘ ਸੀਨੀਅਰ ਨੂੰ ਹਾਕੀ ਅੰਦਰ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਉਂਣ ਕਰਕੇ ਦਿੱਤਾ ਜਾ ਰਿਹਾ ਹੈ। ਬਲਬੀਰ ਸਿੰਘ ਦੇ ਸਨਮਾਨ ਵਜੋਂ ਉਨ੍ਹਾਂ ਦੀ ਤਸਵੀਰ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ ਜਾਵੇਗੀ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉਲੰਪਿਕ ਖੇਡਾਂ ਦੌਰਾਨ ਹਾਕੀ 'ਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਲਗਾਉਂਣ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਤੋਂ ਸੇਧ ਪ੍ਰਾਪਤ ਹੋਵੇਗੀ। ਇਥੇ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਂਆਂ ਜਾਂਦੀਆਂ ਹਨ, ਜਿੰਨ੍ਹਾਂ ਨੇ ਧਰਮ ਜਾਂ ਕਿਸੇ ਹੋਰ ਖੇਤਰ 'ਚ ਵੱਡਾ ਯੋਗਦਾਨ ਪਾ ਕੇ ਸਿੱਖ ਕੌਮ ਦਾ ਮਾਣ ਵਧਾਇਆ ਹੋਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਫਿਰ ਕੋਰੋਨਾ ਦਾ ਵੱਡਾ ਧਮਾਕਾ : 12 ਨਵੇਂ ਮਾਮਲਿਆਂ ਦੀ ਪੁਸ਼ਟੀ

ਇਸਦੇ ਨਾਲ ਹੀ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵਲੋਂ ਮਹਿੰਗੇ ਹੋਟਲਾਂ 'ਚ ਇਕਾਂਤਵਾਸ ਕਰਨ ਦਾ ਨੋਟਿਸ ਲਿਆ ਗਿਆ ਹੈ। ਉਨ੍ਹਾਂ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ ਤੇ ਦੂਸਰੇ ਪਾਸੇ ਉਨ੍ਹਾਂ ਨੂੰ ਅਲਾਹਿਦਗੀ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਰੱਖਿਆ ਜਾਵੇ। ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਦੇ ਵਧੀਆ ਪ੍ਰਬੰਧ ਹਨ ਤੇ ਉਨਾ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਫਤਿਹਗੜ੍ਹ ਚੂੜੀਆਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਵਿਅਕਤੀ ਗ੍ਰਿਫਤਾਰ


Baljeet Kaur

Content Editor

Related News