ਸ਼ਰਾਬ, ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ DC ਨੂੰ ਦਿੱਤਾ ਮੰਗ ਪੱਤਰ

03/16/2020 4:55:43 PM

ਅੰਮ੍ਰਿਤਸਰ (ਗੁਰਪ੍ਰੀਤ) : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਾਬ, ਮੀਟ ਅਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਬਹੁਤ ਵਾਰ ਪ੍ਰਸ਼ਾਸਨ ਨੂੰ ਇਸ ਸਬੰਧੀ ਮੰਗ ਪੱਤਰ ਦਿੱਤੇ ਗਏ ਪਰ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਨੂੰ ਖੁਦ ਮਜਬੂਰ ਹੋ ਕੇ ਕਾਰਵਾਈ ਕਰਨਗੇ, ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।

ਇਸ ਮੌਕੇ ਅੰਮ੍ਰਿਤਸਰ ਦੇ ਡੀ.ਸੀ. ਨੇ ਕਿਹਾ ਕਿ ਅੱਜ ਜੋ ਮੰਗ ਪੱਤਰ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਗਿਆ ਹੈ ਉਹ ਅੱਗੇ ਭੇਜ ਦਿੱਤਾ ਜਾਵੇਗਾ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।


Baljeet Kaur

Content Editor

Related News