ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

08/30/2020 1:48:09 PM

ਅੰਮ੍ਰਿਤਸਰ (ਅਨਜਾਣ): ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ, ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਪ੍ਰੀਕਰਮਾ ਕੀਤੀ। ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦੁਨੀਆ ਦੇ ਇਸ ਮੁਕਦਸ ਅਸਥਾਨ ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਤੋਂ ਆਸ਼ੀਰਵਾਦ ਲੈਣ ਤੇ ਸਮੁੱਚੀ ਲੋਕਾਈ ਨੂੰ ਕੋਰੋਨਾ ਮਹਾਮਾਰੀ ਤੋਂ ਨਿਜਾਤ ਦਿਵਾਉਣ ਲਈ ਅਰਦਾਸ ਕਰਨ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਘਬਰਾਉਣ ਦੀ ਨਹੀਂ ਬਲਕਿ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਹਰਿਆਣਾ ਵਿਖੇ ਖੇਲੋ ਇੰਡੀਆ ਖੇਡਾਂ ਵੱਡੇ ਪੱਧਰ 'ਤੇ ਕਰਵਾਈਆਂ ਜਾਣਗੀਆਂ।


Shyna

Content Editor

Related News