ਸ੍ਰੀ ਹਰਿਮੰਦਰ ਸਾਹਿਬ ਵਿਖੇ ਫਿਰ ਘੱਟ ਹੋਈ ਸੰਗਤਾਂ ਦੀ ਗਿਣਤੀ

07/06/2020 12:30:28 PM

ਅੰਮ੍ਰਿਤਸਰ (ਅਨਜਾਣ) : ਬਰਸਾਤੀ ਤੇ ਠੰਢੇ ਸੁਹਾਵਣੇ ਮੌਸਮ 'ਚ ਵੀ ਦਹਿਸ਼ਤ ਨੂੰ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਆਮ ਨਾਲੋਂ ਕਿਤੇ ਘੱਟ ਦੇਖੀ ਗਈ। ਇਸ ਦਾ ਦੂਸਰਾ ਕਾਰਣ ਐਤਵਾਰ ਦਾ ਕਰਫਿਊ ਲੱਗਣਾ ਵੀ ਹੈ, ਜਿਸ ਕਰਕੇ ਪਿੰਡਾਂ ਤੋਂ ਸੰਗਤਾਂ ਦਰਸ਼ਨ-ਦੀਦਾਰੇ ਕਰਨ ਨਹੀਂ ਆ ਸਕੀਆਂ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਸਿੱਖ ਫਾਰ ਜਸਟਿਸ ਦੇ ਨੁਮਾਇੰਦਿਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੇ ਥਾਪੜਾ ਲੈਣ ਲਈ ਚਿੱਠੀ ਲਿਖੀ ਹੈ ਉਸ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੰਗਤਾਂ ਦੀ ਗਿਣਤੀ ਘੱਟ ਹੋ ਰਹੀ ਹੈ ਤੇ ਪੁਲਸ ਪ੍ਰਸ਼ਾਸਨ ਤੇ ਖੁਫ਼ੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਆਲੇ-ਦੁਆਲੇ ਸੁਰੱਖਿਆ ਕਾਮੇ ਤਾਇਨਾਤ ਕੀਤੀ ਗਏ ਹਨ। 

ਇਹ ਵੀ ਪੜ੍ਹੋਂ : ਬਾਬਾ ਰਾਮਦੇਵ ਨੂੰ ਵੀ ਮਾਤ ਪਾਉਂਦੀ ਹੈ ਇਹ ਬੇਬੇ, ਤਸਵੀਰਾਂ ਵੇਖ ਹੋ ਜਾਵੋਗੇ ਹੈਰਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨਾ ਹਾਲ ਵਿਖੇ ਹੋਈ ਕਥਾ 
ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਵਲੋਂ ਲਏ ਗਏ ਮੁੱਖ ਵਾਕ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ। ਅੱਜ ਦੀ ਕਥਾ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 702 'ਤੇ ਸੁਭਾਏਮਾਨ ਜੈਤਸਰੀ ਮਹਲਾ ਪੰਜਵਾਂ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਥਾ ਵਾਚਕ ਨੇ ਸੰਗਤਾਂ ਨਾਲ ਗੁਰ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ 'ਹੇ ਪ੍ਰਭੂ ਅਸੀਂ ਜੀਵ ਕਈ ਜਨਮਾ ਵਿੱਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ ਤੇ ਆਪਣੇ ਚਰਨਾਂ ਵਿੱਚ ਜੋੜੀ ਰੱਖ'। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੇ ਇਸ ਪਾਵਨ ਸ਼ਬਦ ਰਾਹੀਂ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ 'ਚ ਜੁੜਨ ਲਈ ਪ੍ਰੇਰਿਆ।

ਇਹ ਵੀ ਪੜ੍ਹੋਂ : ਬੈਨ ਕੀਤੀ 'tik tok' ਨੂੰ ਚਲਾਉਣ ਲਈ ਲਈ ਨੌਜਵਾਨਾਂ ਨੇ ਬਾਣੀ ਜੁਗਾੜੂ ਤਕਨੀਕ

ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸੰਗਤਾਂ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਕੋਰੋਨਾ ਲਾਗ ਤੋਂ ਨਿਜਾਤ ਦਿਵਾਉਣ ਲਈ ਸੰਗਤਾਂ ਨੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਕੀਰਤਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ। ਗ੍ਰੰਥੀ ਸਿੰਘ ਵਲੋਂ ਸਮੂਹ ਨਾਨਕ ਨਾਮੁ ਲੇਵਾ ਸੰਗਤਾਂ ਨੂੰ ਗੁਰੂ ਆਸ਼ੇ ਨਾਲ ਜੁੜਨ ਲਈ ਪ੍ਰੇਰਦਿਆਂ ਆਪਣੇ ਬੱਚਿਆਂ ਨੂੰ ਅੰਮ੍ਰਿਤ ਧਾਰੀ ਹੋਣ ਤੇ ਰਹਿਤ ਬਹਿਤ ਵਿੱਚ ਪ੍ਰਪੱਕ ਰਹਿਣ ਲਈ ਉਪਦੇਸ਼ ਦਿੱਤਾ।


Baljeet Kaur

Content Editor

Related News