ਚੋਰੀ ਦੇ ਮੋਟਰਸਾਈਕਲ ਸਮੇਤ 1 ਗ੍ਰਿਫਤਾਰ, 1 ਫਰਾਰ

02/20/2019 5:40:49 PM

ਅੰਮ੍ਰਿਤਸਰ (ਅਨਿਲ) : ਥਾਣਾ ਰਾਮਬਾਗ ਦੀ ਪੁਲਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਰਾਮਬਾਗ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਸ਼ੱਕੀ ਹਾਲਤ 'ਚ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਸੁਖਚੈਨ ਸਿੰਘ ਤੇ ਕਾਲੀ ਵਾਸੀ ਥਨਾਨਾ ਪੁਲਸ ਸਟੇਸ਼ਨ ਭਿੰਡੀਆਂ ਨੂੰ ਜਾਂਚ ਲਈ ਰੋਕਿਆ। ਪੁੱਛਗਿੱਛ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਏ ਜਾਣ 'ਤੇ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਦੋਂ ਕਿ ਉਸ ਦਾ ਸਾਥੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

Baljeet Kaur

This news is Content Editor Baljeet Kaur