ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਲਾਸ਼ ਖੇਤਾਂ ''ਚੋਂ ਬਰਾਮਦ

Saturday, Nov 28, 2020 - 01:23 PM (IST)

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਲਾਸ਼ ਖੇਤਾਂ ''ਚੋਂ ਬਰਾਮਦ

ਅੰਮ੍ਰਿਤਸਰ (ਅਰੁਣ): ਅੰਮ੍ਰਿਤਸਰ 'ਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਹੈ, ਜਿਸ ਦੀ ਲਾਸ਼ ਵੇਰਕਾ ਪੁਲਸ ਨੂੰ ਖੇਤਾਂ 'ਚੋਂ ਬਰਾਮਦ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਹਮਲਾਵਾਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਖ਼ੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਧਰਨੇ 'ਤੇ ਗਏ ਕਿਸਾਨ ਪਿਤਾ ਨੂੰ ਮਿਲੀ ਪੁੱਤ ਦੇ ਸ਼ਹੀਦ ਹੋਣ ਦੀ ਖ਼ਬਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 50 ਸਾਲ ਲੱਗ ਰਹੀ ਹੈ, ਜਿਸ ਦੀ ਪਿੱਠ ਪਿੱਛੇ ਗੋਲੀ ਲੱਗੀ ਹੈ। ਪੁਲਸ ਨੇ ਅੰਨੇ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪੁੱਜੇ ਏ. ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਸ਼ਨਾਖਤ ਲਈ 72 ਘੰਟੇ ਲਈ ਮੁਰਦਾਘਰ 'ਚ ਰੱਖ ਦਿੱਤੀ ਹੈ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫ਼ੁਟੇਜ਼ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਵਲੋਂ ਚਲਾਏ ਜਾ ਰਹੇ ਗੰਦੇ ਧੰਦੇ ਦਾ ਪਰਦਾਫ਼ਾਸ਼, ਗੁਰਦਾਸਪੁਰ ਦੀ ਜਨਾਨੀ ਕਰਦੀ ਸੀ ਕੁੜੀਆਂ ਸਪਲਾਈ


author

Baljeet Kaur

Content Editor

Related News