ਸਰਕਾਰ ਦੀਆ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਹਰ ਘਰ ਤੱਕ ਪਹੁੰਚ ਕਰਾਂਗੇ : ਯੂਥ ਡਿਵੈਲਪਮੈਂਟ ਬੋਰਡ
Tuesday, Jun 30, 2020 - 02:32 PM (IST)

ਅੰਮ੍ਰਿਤਸਰ (ਛੀਨਾ) : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕੋਰੋਨਾ ਲਾਗ ਤੋਂ ਬਚਾਉਣ ਲਈ ਪੂਰੇ ਪੰਜਾਬ 'ਚ ਹਰ ਘਰ ਤੱਕ ਪਹੁੰਚ ਕਰਨ ਲਈ 4 ਜੁਲਾਈ ਤੋਂ 'ਮਿਸ਼ਨ ਫਤਿਹ' ਤਹਿਤ ਸ਼ੁਰੂ ਕੀਤੀ ਜਾਣ ਵਾਲੀ ਮੁਹਿੰਮ ਸਬੰਧੀ ਅੱਜ ਯੂਥ ਕਾਂਗਰਸੀ ਆਗੂ ਹਰਮਿੰਦਰ ਸਿੰਘ ਗੁਲੂ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਧੁੰਨਾ ਤੇ ਸਾਥੀਆ ਦਾ ਇਕ ਵਫਦ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮਿਲਿਆ। ਇਸ ਮੌਕੇ 'ਤੇ ਹਰਮਿੰਦਰ ਸਿੰਘ ਗੁਲੂ ਨੇ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਬਿੰਦਰ ਸਿੰਘ ਬਿੰਦਰਾਂ ਦੀ ਅਗਵਾਈ ਹੇਠ ਲੋਕਾਂ ਨੂੰ ਪੰਜਾਬ ਸਰਕਾਰ ਦੀਆ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਅੰਮ੍ਰਿਤਸਰ 'ਚ ਬੜੇ ਹੀ ਸੁਚੱਜੇ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਲੋਕ ਕੋਰੋਨਾ ਲਾਗ ਤੋਂ ਦੀ ਲਪੇਟ 'ਚ ਆਉਣ ਤੋਂ ਬਚੇ ਰਹਿਣ।
ਇਹ ਵੀ ਪੜ੍ਹੋਂ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਿਗਲ ਰਿਹੈ ਨਸ਼ਾ, ਓਵਡੋਜ਼ ਨਾਲ 3 ਬੱਚਿਆ ਦੇ ਪਿਓ ਦੀ ਮੌਤ
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਪੂਰੀ ਦ੍ਰਿੜਤਾ ਨਾਲ ਸਖ਼ਤ ਮਿਹਨਤ ਕੀਤੀ ਜਾਵੇਗੀ ਤਾਂ ਜੋ ਕੋਵਿਡ-19 ਖਿਲ਼ਾਫ਼ 'ਮਿਸ਼ਨ ਫਤਿਹ' 'ਚ ਜਲਦ ਸਫਲਤਾ ਹਾਸਲ ਕੀਤੀ ਜਾ ਸਕੇ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਮੁਹਿੰਮ ਦੇ ਬਾਰੇ 'ਚ ਸਾਰੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਜਿਥੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ 'ਚ ਸ਼ਲਾਘਾ ਕੀਤੀ ਉਥੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋਂ : ਹੈਵਾਨੀਅਤ ਦੀਆਂ ਹੱਦਾ ਪਾਰ: ਕਈ ਸਾਲਾਂ ਤੱਕ ਨਾਬਾਲਗ ਨਾਲ ਫ਼ੈਕਟਰੀ ਮਾਲਕ ਮਿਟਾਉਂਦਾ ਰਿਹਾ ਆਪਣੀ ਹਵਸ