ਅੰਮ੍ਰਿਤਸਰ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਰਤੋਂ ਤੇ ਵਿਕਰੀ ’ਤੇ ਲਗਾਈ ਪਾਬੰਦੀ
Tuesday, Sep 30, 2025 - 10:56 AM (IST)

ਅੰਮ੍ਰਿਤਸਰ (ਨੀਰਜ)-ਜ਼ਿਲਾ ਪ੍ਰਸ਼ਾਸਨ ਨੇ ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਦੀ ਦਰਾਮਦ ਅਤੇ ਵਰਤੋਂ ਜਿਸ ਨੂੰ ਚੀਨੀ ਡੋਰ ਵਜੋਂ ਜਾਣਿਆ ਜਾਂਦਾ ਹੈ, ਦੀ ਵਰਤੋਂ ਅਤੇ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮ੍ਰਿਤਸਰ ਵਿੱਚ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਗੈਰ-ਬਾਇਓਡੀਗ੍ਰੇਡੇਬਲ ਹੋਵੇ ਜਾਂ ਸ਼ੀਸ਼ੇ, ਧਾਤ ਆਦਿ ਦੀ ਵਰਤੋਂ ਕਰਕੇ ਤਿੱਖਾ ਬਣਾਇਆ ਹੋਵੇ, ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਵਾਜਾਈ 'ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗੇ ਨਾਲ ਹੀ ਹੋਵੇਗੀ ਜੋ ਕਿਸੇ ਵੀ ਤਿੱਖੇ/ਧਾਤੂ ਸ਼ੀਸ਼ੇ ਦੇ ਹਿੱਸੇ/ਚਿਪਕਣ ਵਾਲੇ/ਧਾਗੇ ਨੂੰ ਮਜ਼ਬੂਤ ਕਰਨ ਵਾਲੀ ਸਮੱਗਰੀ ਤੋਂ ਮੁਕਤ ਹੋਵੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਉਨ੍ਹਾਂ ਦੱਸਿਆ ਕਿ ਆਪਣੇ ਹੁਕਮਾਂ ਵਿਚ ਉਪ ਮੰਡਲ ਮੈਜਿਸਟ੍ਰੇਟ ਅਤੇ ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਆਦੇਸ਼ ਦਿੱਤੇ ਹਨ ਕਿ ਆਪਣੇ ਆਪਣੇ ਅਧਿਕਾਰ ਖੇਤਰਾਂ ਵਿਚ ਜਨਤਕ ਜਾਗਰੂਕਤਾ ਮੁਹਿੰਮ ਚਲਾਉਣ ਤਾਂ ਜੋ ਨਾਗਰਿਕਾਂ, ਖਾਸ ਤੌਰ ਤੇ ਬੱਚਿਆਂ ਨੂੰ ਪਲਾਸਟਿਕ, ਨਾਇਲਨ ਜਾਂ ਇਸ ਤਰ੍ਹਾਂ ਦੇ ਸੰਥੈਟਿਕ ਪਦਾਰਥਾਂ ਤੋਂ ਬਣੇ ਧਾਗੇ/ਮਾਂਜ਼ਾ ਜਾਂ ਜਿਸ ਵਿਚ ਚੀਨੀ ਧਾਗਾ ਜਾਂ ਪਤੰਗ ਉਡਾਉਣ ਲਈ, ਕਿਸੇ ਹੋਰ ਧਾਗੇ ਨਾਲ ਲੇਪ ਵਾਲੇ ਕੱਚ, ਧਾਤੂ ਦੇ ਹਿੱਸਿਆਂ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਉਨ੍ਹਾਂ ਕਿਹਾ ਕਿ ਪਤੰਗ ਉਡਾਉਣ ਦੌਰਾਨ ਲੋਕਾਂ ਅਤੇ ਪੰਛੀਆਂ ਨੂੰ ਪਲਾਸਟਿਕ, ਨਾਈਲੋਨ ਜਾਂ ਇਸ ਤਰ੍ਹਾਂ ਦੀ ਸਿੰਥੈਟਿਕ ਸਮੱਗਰੀ ਤੋਂ ਬਣੇ ਧਾਗੇ ਨਾਲ ਬਹੁਤ ਜ਼ਿਆਦਾ ਸੱਟਾਂ ਲੱਗਦੀਆਂ ਹਨ। ਬਹੁਤ ਸਾਰੇ ਪੰਛੀਆਂ ਦੀ ਮੌਤ ਦਾ ਕਾਰਨ ਬਣਦਾ ਹੈ, ਇਸ ਲਈ ਲੋਕਾਂ ਨੂੰ ਇਸ ਦੇ ਘਾਤਕ ਪ੍ਰਭਾਵਾਂ ਤੋਂ ਬਚਾਉਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8