ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
Tuesday, Sep 29, 2026 - 01:50 PM (IST)
ਅੰਮ੍ਰਿਤਸਰ (ਨੀਰਜ): ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ 'ਤੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਦੀ ਟੀਮ ਨੇ ਦੁਬਈ ਤੋਂ ਆਏ ਦੋ ਯਾਤਰੀਆਂ ਕੋਲੋਂ 28 ਆਈਫੋਨ-18 ਪ੍ਰੋ ਅਤੇ 76 ਹਜ਼ਾਰ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ। ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਦੁਬਈ ਤੋਂ ਆਉਣ ਵਾਲੀ ਫਲਾਈਟ ਵਿੱਚ ਵੱਡੀ ਮਾਤਰਾ ਵਿੱਚ ਆਈਫੋਨ ਅਤੇ ਵਿਦੇਸ਼ੀ ਸਿਗਰਟਾਂ ਦੀ ਤਸਕਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
ਸੂਚਨਾ ਦੇ ਆਧਾਰ 'ਤੇ DRI ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਹ ਸਾਮਾਨ ਬਰਾਮਦ ਹੋਇਆ। ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਅਰਬ ਦੇਸ਼ ਤੋਂ ਆਉਣ ਵਾਲੀ ਫਲਾਈਟ ਦੇ ਇੱਕ ਯਾਤਰੀ ਕੋਲੋਂ ਸੋਨਾ ਫੜੇ ਜਾਣ ਦੀ ਵੀ ਸੂਚਨਾ ਹੈ, ਹਾਲਾਂਕਿ ਇਸ ਸਬੰਧੀ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
ਦੂਜੇ ਪਾਸੇ ਇਸ ਮਾਮਲੇ ਨੇ ਕਸਟਮ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਅੰਮ੍ਰਿਤਸਰ ਏਅਰਪੋਰਟ 'ਤੇ ਆਏ ਦਿਨ ਸੋਨਾ, ਆਈਫੋਨ, ਵਿਦੇਸ਼ੀ ਸਿਗਰਟਾਂ ਤੋਂ ਇਲਾਵਾ ਹਾਈਡ੍ਰੋਪੋਨਿਕ ਗਾਂਜੇ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਰੋਕਣ ਵਿੱਚ ਵਿਭਾਗ ਨਾਕਾਮ ਸਾਬਤ ਹੋ ਰਿਹਾ ਹੈ। ਸਗੋਂ ਉਲਟਾ ਆਏ ਦਿਨ ਕਸਟਮ ਵਿਭਾਗ ਦਾ ਕੋਈ ਨਾ ਕੋਈ ਕਰਮਚਾਰੀ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ 'ਚ ਗ੍ਰਿਫ਼ਤਾਰ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
