ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਤੇ ਕੇਹਰ ਸਿੰਘ ਦੇ ਭੋਗ ‘ਤੇ ਲੱਗੇ ਖ਼ਾਲਿਸਤਾਨ ਦੇ ਨਾਅਰੇ

01/06/2021 4:36:18 PM

ਅੰਮਿ੍ਰਤਸਰ (ਅਨਜਾਣ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਝੰਡੇ ਬੁੰਗੇ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਤੇ ਕੇਹਰ ਸਿੰਘ ਦੀ ਯਾਦ ‘ਚ ਰੱਖੇ ਸਮਾਗਮ ਦੌਰਾਨ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸਮੁੱਚੀਆਂ ਸਿੱਖ ਜਥੇਬੰਦੀਆਂ ਦਲ ਖ਼ਾਲਸਾ, ਹਵਾਰਾ ਕਮੇਟੀ, ਸਰਬੱਤ ਖਾਲਸਾ ਤੇ ਅੰਮਿ੍ਰਤਸਰ ਅਕਾਲੀ ਦਲ ਵਲੋਂ ਪਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਕੀਤਾ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਮੌਕੇ ਸਿੱਖ ਜਥੇਬੰਦੀਆਂ ’ਚ ਸਰਬੱਤ ਖ਼ਾਲਸਾ ਦੇ ਭਾਈ ਜਰਨੈਲ ਸਿੰਘ ਸਖੀਰਾ, ਹਵਾਰਾ ਕਮੇਟੀ ਵਲੋਂ ਪ੍ਰੋਫ਼ੈਸਰ ਬਲਜਿੰਦਰ ਸਿੰਘ, ਦਲ ਖ਼ਾਲਸਾ ਵਲੋਂ ਕੰਵਰਪਾਲ ਸਿੰਘ ਬਿੱਟੂ ਤੇ ਅਕਾਲੀ ਦਲ ਅੰਮ੍ਰਿਤਸਰ (ਮਾਨ) ਦਲ ਵਲੋਂ ਹਰਬੀਰ ਸਿੰਘ ਸੰਧੂ, ਪ੍ਰੋਫ਼ੈਸਰ ਮਹਿੰਦਰਪਾਲ ਸਿੰਘ ਤੇ ਹੋਰ ਪਾਰਟੀ ਅਹੁਦੇਦਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਤੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸੰਤ ਚਰਨਜੀਤ ਸਿੰਘ ਜੱਸੋਵਾਲ ਤੇ ਦਫ਼ਤਰੀ ਸਟਾਫ਼ ਨੇ ਹਾਜ਼ਰੀਆਂ ਭਰੀਆਂ। 

ਇਹ ਵੀ ਪੜ੍ਹੋ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਭੋਗ ਉਪਰੰਤ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਤੋਂ ਬਾਅਦ ਅੰਮਿ੍ਰਤਸਰ ਅਕਾਲੀ ਦਲ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਵਰਪਾਲ ਸਿੰਘ ਬਿੱਟੂ, ਜਰਨੈਲ ਸਿੰਘ ਸਖ਼ੀਰਾ, ਪ੍ਰੋਫ਼ੈਸਰ ਮਹਿੰਦਰਪਾਲ ਸਿੰਘ ਤੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਜਦ ਵੀ ਕੌਮ ’ਤੇ ਭੀੜ ਬਣਦੀ ਹੈ ਤਾਂ ਕੋਈ ਨਾ ਕੋਈ ਸੂਰਮਾ ਜ਼ੁਲਮ ਦਾ ਨਾਸ਼ ਕਰਨ ਲਈ ਉੱਠਦਾ ਹੈ। ਇੰਨ੍ਹਾਂ ਸੂਰਮਿਆਂ ਨੇ ਜੇਲ੍ਹਾਂ ’ਚ ਆਪਣਾ ਜੀਵਨ ਚੜ੍ਹਦੀ ਕਲਾ ਨਾਲ ਬਿਤਾਇਆ। ਉਨ੍ਹਾਂ ਕਿਹਾ ਕਿ ਇਸ ਸਮੇਂ ਵੀ ਭਾਰਤ ਸਰਕਾਰ ਕਾਂਗਰਸ ਤੇ ਨਰਿੰਦਰ ਮੋਦੀ ਇੰਦਰਾ ਗਾਂਧੀ ਦੇ ਨਕਸ਼ੇ ਕਦਮ ‘ਤੇ ਚੱਲ ਰਹੀ ਹੈ ਤਾਂ ਹੀ ਹਾਲੇ ਤੱਕ ਕਿਸਾਨ ਜਥੇਬੰਦੀਆਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।

ਇਹ ਵੀ ਪੜ੍ਹੋ : 32 ਸਾਲ ਪਹਿਲਾਂ ਬੰਬ ਧਮਾਕੇ ਦੀ ਸ਼ਿਕਾਰ ਜਨਾਨੀ ਦੇ ਸਰੀਰ ’ਚੋਂ ਮਿਲੀ ਅਜਿਹੀ ਚੀਜ਼, ਉੱਡੇ ਸਭ ਦੇ ਹੋਸ਼


Baljeet Kaur

Content Editor

Related News