ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ

12/31/2020 1:08:37 PM

ਅੰਮਿ੍ਰਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲਣਗੀਆਂ ਜਿਸਮਾਨੀ ਸੋਸ਼ਣ ਸਬੰਧੀ ਵਿਸ਼ੇਸ਼ ਰਿਸਪਾਂਸ ਟੀਮਾਂ

ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਹੋਰਨਾਂ ਨੇ ਵੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਭਾਜਪਾ ਨੂੰ ਚੁਣੌਤੀ,ਖੇਤੀ ਬਿੱਲਾਂ ’ਤੇ ਹਰਸਿਮਰਤ ਦੇ ਦਿਖਾਓ ਹਸਤਾਖ਼ਰ


Baljeet Kaur

Content Editor

Related News