ਅੰਮ੍ਰਿਤਸਰ ਭਾਜਪਾ ਦੇ ਆਪਸੀ ਮਤਭੇਦ ਹੋਏ ਦੂਰ, ਤਰਨਜੀਤ ਸੰਧੂ ਦੀ ਹਮਾਇਤ ''ਚ ਹੋਏ ਇਕੱਠੇ

Thursday, Apr 04, 2024 - 02:56 PM (IST)

ਅੰਮ੍ਰਿਤਸਰ ਭਾਜਪਾ ਦੇ ਆਪਸੀ ਮਤਭੇਦ ਹੋਏ ਦੂਰ, ਤਰਨਜੀਤ ਸੰਧੂ ਦੀ ਹਮਾਇਤ ''ਚ ਹੋਏ ਇਕੱਠੇ

ਅੰਮ੍ਰਿਤਸਰ- ਤਰਨਜੀਤ ਸਿੰਘ ਸੰਧੂ ਸਾਬਕਾ ਡਿਪਲੋਮੈਟ ਨੂੰ ਆਪਣੀ ਉਮੀਦਵਾਰੀ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਦੀ ਸਥਾਨਕ ਇਕਾਈ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਾਰੇ ਮਤਭੇਦਾਂ ਨੂੰ ਪਾਸੇ ਰੱਖਦਿਆਂ ਅੰਮ੍ਰਿਤਸਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਹਮਾਇਤ ਕਰਨ ਲਈ ਇਕੱਠੇ ਹੋਏ, ਜਿਸ ਦੀ ਉਮੀਦਵਾਰੀ ਦਾ ਉਨ੍ਹਾਂ ਨੇ ਪਹਿਲਾਂ ਵਿਰੋਧ ਕੀਤਾ ਸੀ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਸੰਧੂ ਬੁੱਧਵਾਰ ਨੂੰ ਜਦੋਂ ਹਰਬੰਸ ਲਾਲ ਖੰਨਾ ਸਮਾਰਕ 'ਤੇ ਪੁੱਜੇ ਤਾਂ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਉਨ੍ਹਾਂ ਦੇ ਸਮਰਥਨ ਲਈ ਸਾਹਮਣੇ ਆਏ। ਸੰਧੂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਵਿਕਾਸ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ

ਅਮਰੀਕਾ 'ਚ ਸਾਬਕਾ ਰਾਜਦੂਤ ਸੰਧੂ ਐੱਸ. ਜੀ. ਪੀ. ਸੀ.  ਦੇ ਸੰਸਥਾਪਕ ਮੈਂਬਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ। ਸੰਧੂ ਨੇ ਵਾਅਦਾ ਕੀਤਾ ਕਿ ਉਹ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਕਰਨ ਲਈ ਵਿਸ਼ੇਸ਼ ਪੈਕੇਜ ਲਿਆਉਣਗੇ।

ਇਹ ਵੀ ਪੜ੍ਹੋ- ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਕੋਲ ਸ਼ਿਕਾਇਤਾਂ ਦਾ ਸਿਲਸਿਲਾ ਜਾਰੀ, 3 ਹੋਰ ਸਕੂਲ ਆਏ ਅੜਿਕੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News