ਦੀਵਾਲੀ ਤੋਂ ਬਾਅਦ ਅੰਮ੍ਰਿਤਸਰ 'ਚ ਵੱਡਾ ਹਾਦਸਾ, ਇਮਾਰਤ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

Sunday, Nov 15, 2020 - 07:42 PM (IST)

ਦੀਵਾਲੀ ਤੋਂ ਬਾਅਦ ਅੰਮ੍ਰਿਤਸਰ 'ਚ ਵੱਡਾ ਹਾਦਸਾ, ਇਮਾਰਤ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਹੁਸੈਨਪੁਰਾ ਚੌਕ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਸ ਇਲਾਕੇ ਦੀ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਜ਼ਿਆਦਾ ਸਨ ਕਿ ਦੂਰ-ਦੂਰ ਤੱਕ ਵਿਖਾਈ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਦਰਸ਼ਨ ਹਾਰਡਵੇਅਰ ਦਾ ਇਕ ਗੋਦਾਮ ਸੀ, ਜਿਸ 'ਚ ਭਾਰੀ ਮਾਤਰਾ 'ਚ ਮੋਬਾਇਲ ਪਏ ਹੋਏ ਸਨ, ਉਸ 'ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ।

PunjabKesari

ਅੱਗ ਇੰਨੀ ਭਿਆਨਕ ਸੀ ਇਮਾਰਤ ਦੇ ਡਿੱਗਣ ਤੱਕ ਦਾ ਖ਼ਤਰਾ ਬਣ ਗਿਆ। ਮੌਕੇ 'ਤੇ ਨੇੜੇ ਦੀਆਂ ਕਰੀਬ 5 ਇਮਾਰਤਾਂ ਨੂੰ ਖ਼ਾਲੀ ਕਰਵਾਇਆ ਗਿਆ ਹੈ। ਅੱਗ ਦੀਆਂ ਲਪਟਾਂ ਇੰਨੀਆਂ ਜ਼ਿਆਦਾ ਸਨ ਕਿ ਇੰਡੀਅਨ ਏਅਰ ਫੋਰਸ ਨੂੰ ਵੀ ਮੌਕੇ 'ਤੇ ਬੁਲਾਉਣਾ ਪਿਆ ਕਿਉਂਕਿ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਰਿਹਾ ਸੀ। ਬਾਜ਼ਾਰ ਅਤੇ ਗਲੀ 'ਚ ਭੀੜ ਹੋਣ ਕਰਕੇ ਇਥੇ ਆਕਸੀਜ਼ਨ ਦੇ ਸਿਲੰਡਰ ਲਗਾ ਕੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੰਦਰ ਗਏ ਪਰ ਉਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।

PunjabKesari

ਉਥੇ ਹੀ ਅੱਗਬੁਝਾਊ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਾਰੀਆਂ 12 ਗੱਡੀਆਂ ਨੂੰ ਬੁਲਾਇਆ ਗਿਆ ਹੈ 4 ਘੰਟੇ ਬੀਤਣ ਦੇ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਫ਼ਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News