ਪੰਜਾਬ ਦੇ ਵਿਧਾਇਕ ਅੰਮ੍ਰਿਤਸਰ-ਕੈਨੇਡਾ ਉਡਾਣ ਦੀ ਮੰਗ ਸੰਸਦ ’ਚ ਉਠਾਉਣ : ਪ੍ਰੋ. ਸਰਚਾਂਦ
Thursday, Dec 08, 2022 - 01:54 PM (IST)
ਅੰਮ੍ਰਿਤਸਰ (ਜ.ਬ.)- ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਸੰਸਦ ਦੇ ਸ਼ੁਰੂ ਹੋਏ ਸਰਦ ਰੁੱਤ ਇਜਲਾਸ ਦੌਰਾਨ ਪੰਜਾਬ ਦੇ ਸਾਰੇ 20 ਸੰਸਦ ਮੈਂਬਰਾਂ ਨੂੰ ਅੰਮ੍ਰਿਤਸਰ ਤੋਂ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਦੇਸ਼-ਵਿਦੇਸ਼ ਦੇ ਸਮੂਹ ਪੰਜਾਬੀ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਪਤੰਗਾਂ ਦੁਕਾਨਾਂ 'ਤੇ ਲੱਗੀਆਂ
ਪੰਜਾਬ ਦੇ 13 ਲੋਕ ਸਭਾ ਅਤੇ ਰਾਜ ਸਭਾ ਦੇ 7 ਮੈਂਬਰਾਂ ਨੂੰ ਲਿਖੇ ਪੱਤਰ ਵਿਚ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕੈਨੇਡਾ ਤੋਂ ਪੰਜਾਬ ਲਈ ਏਅਰ ਕੈਨੇਡਾ ਦੀਆਂ ਉਡਾਣਾਂ ਸ਼ੁਰੂ ਕਰਨ ਸੰਬੰਧੀ ਕੈਨੇਡਾ ਦੇ 18 ਪੰਜਾਬੀ ਮੈਂਬਰ ਪਾਰਲੀਮੈਂਟ ਕੈਨੇਡਾ ਦੀ 5 ਫ਼ੀਸਦੀ ਪੰਜਾਬੀ ਆਬਾਦੀ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ’ਚ ਅਸਫ਼ਲ ਰਹਿਣ ਲਈ ਨਮੋਸ਼ੀ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਵਾਦ ’ਤੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ
ਉਨ੍ਹਾਂ ਇਸ ਮਾਮਲੇ ’ਚ ਅੰਮ੍ਰਿਤਸਰ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਸੰਸਦ ਮੈਂਬਰਾਂ ਕੋਲ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਾਉਣ ਲਈ ਯੋਗਦਾਨ ਪਾ ਕੇ ਫ਼ਰਜ਼ ਨਿਭਾਉਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਕੈਨੇਡਾ ਲਈ ਕੋਈ ਫ਼ਲਾਈਟ ਨਾ ਹੋਣ ਕਾਰਨ ਪੰਜਾਬੀਆਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਵੈੱਲਫੇਅਰ ਸਟੇਟ ਹੈ। ਲੋਕਾਂ ਦੀਆਂ ਸੁਖ ਸਹੂਲਤ ਅਤੇ ਭਲਾਈ ਦਾ ਖ਼ਿਆਲ ਰੱਖਣਾ ਰਾਜ ਦਾ ਫ਼ਰਜ਼ ਹੈ। ਪਵਿੱਤਰ ਸਦਨ ਆਪਣੇ ਲੋਕਾਂ ਦੀ ਗੱਲ ਰੱਖਣ ਲਈ ਲੋਕਤੰਤਰ ਦਾ ਸਭ ਤੋਂ ਵਧੀਆ ਅਤੇ ਢੁਕਵਾਂ ਪਲੇਟਫ਼ਾਰਮ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਨਾਲ ਕੀਤੇ ਗਏ ਨਵੇਂ ਹਵਾਈ ਆਵਾਜਾਈ ਸਮਝੌਤੇ ’ਚ ਪੰਜਾਬ ਨੂੰ ਬਾਹਰ ਰੱਖਿਆ ਗਿਆ ਹੈ। ਗੁਰੂ ਨਗਰੀ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੀ ਕਰਮ ਭੂਮੀ ਤਪ ਸਥਾਨ, ਅੰਮ੍ਰਿਤਸਰ (ਪੰਜਾਬ) ਅਤੇ ਦਿੱਲੀ ਵਿਚਕਾਰ ਦੂਰੀ 500 ਕਿਲੋਮੀਟਰ ਹੈ। ਕੈਨੇਡਾ ਅਤੇ ਪੰਜਾਬ ਵਿਚ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਯਾਤਰੀਆਂ ਨੂੰ ਵਾਧੂ ਪੈਸਾ ਅਤੇ ਸਮਾਂ ਖ਼ਰਚ ਕਰਨਾ ਪੈਂਦਾ ਹੈ ਅਤੇ ਸੜਕ ਹਾਦਸਿਆਂ ਵਰਗੇ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ।