ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਚੋਣਾਂ ਰੱਦ ਕਰਨ: ਖਾਲਸਾ

01/14/2021 12:25:40 PM

ਅੰਮ੍ਰਿਤਸਰ (ਅਨਜਾਣ): ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਵਰਪਾਲ, ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖ਼ਾਲਸਾ ਤੇ ਮਾਝਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਮਾਣਯੋਗ ਡਿਪਟੀ ਕਮਿਸ਼ਨਰ ਦਫ਼ਤਰ ਦੀ ਸੁਪਰਡੈਂਟ ਪ੍ਰਮਿੰਦਰ ਕੌਰ ਗਰੇਡ ਵਨ ਨੂੰ ਮੰਗ ਪੱਤਰ ਸੌਂਪਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਕਤ ਨੇਤਾਵਾਂ ਨੇ ਕਿਹਾ ਕਿ ਇਸ ਮੰਗ ਪੱਤਰ ਰਾਹੀਂ ਸੂਬਾ ਸਰਕਾਰ ਤੇ ਲੋਕਲ ਬਾਡੀ ਚੋਣਾਂ ਦੀ ਲੋਕ ਇਨਸਾਫ਼ ਪਾਰਟੀ ਪੁਰਜ਼ੋਰ ਸ਼ਬਦਾਂ ‘ਚ ਨਿਖੇਧੀ ਕਰਦੀ ਹੈ। 

ਇਹ ਵੀ ਪੜ੍ਹੋ : ਸਰਬੱਤ ਸਿਹਤ ਬੀਮਾ ਯੋਜਨਾ ’ਚ ਘਪਲੇ ਦੀਆਂ ਪਰਤਾਂ ਖੁੱਲਣ ਲੱਗੀਆਂ

ਉਨ੍ਹਾਂ ਕਿਹਾ ਕਿ ਇਸ ਵੇਲੇ ਵੱਡੀ ਪੱਧਰ ‘ਤੇ ਪੰਜਾਬ ਦੇ ਲੋਕ ਆਪਣੀਆਂ ਹੱਕੀ ਮੰਗਾਂ ਤੇ ਤਿੰਨ ਲੋਕ ਮਾਰੂ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ‘ਚ ਦਿੱਲੀ ਬੈਠੇ ਹਨ ਤੇ ਇਸ ਕਰਕੇ ਸੂਬੇ ‘ਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਵਾਜ਼ਬ ਨਹੀਂ। ਇਹ ਸਮਾਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ ਦਾ ਹੈ ਨਾ ਕਿ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੇ ਮੌਲਿਕ ਅਧਿਕਾਰਾਂ ‘ਤੇ ਡਾਕਾ ਮਾਰਨ ਦਾ ਹੈ, ਜੋ ਇਸ ਵੇਲੇ ਅੱਤ ਦੀ ਸਰਦੀ ‘ਚ ਦਿੱਲੀ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਦਿੱਲੀ ਤੋਂ ਹਰ ਰੋਜ਼ ਤਿੰਨ ਯੋਧਿਆਂ ਦੀਆਂ ਲਾਸ਼ਾਂ ਪੰਜਾਬ ਪੁੱਜ ਰਹੀਆਂ ਹਨ ਪਰ ਸਰਕਾਰ ਦੀ ਸਿਹਤ ‘ਤੇ ਇਸਦਾ ਕੋਈ ਅਸਰ ਦਿਖਾਦੀ ਨਹੀਂ ਦਿੰਦਾ। ਜੇਕਰ ਚੋਣਾਂ ਹੁਣ ਹੁੰਦੀਆਂ ਹਨ ਤਾਂ ਇਹ ਕਿਸਾਨੀ ਘੋਲ ਦਾ ਘਾਣ ਹੋਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਕਿਸਾਨੀ ਸੰਘਰਸ਼ ਜਿੱਤਣ ਤੋਂ ਬਾਅਦ ਕਰਵਾਈਆਂ ਜਾਣ। ਇਸ ਮੌਕੇ ਮਨਦੀਪ ਸਿੰਘ ਬੱਬੀ, ਸਰਬਜੀਤ ਸਿੰਘ ਹੈਰੀ, ਮਨਜੀਤ ਸਿੰਘ ਫ਼ੌਜੀ, ਹਰਜੀਤ ਸਿੰਘ ਸੰਧੂ, ਗੁਰਮੀਤ ਸਿੰਘ ਬੌਬੀ ਤੇ ਸ਼ੈਲਿੰਦਰ ਸਿੰਘ ਸ਼ੈਲੀ ਤੇ ਜਤਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਮਾਪਿਆਂ ਨਾਲ ਲੜਾਈ ਕਰ ਕੇ ਨੌਜਵਾਨ ਨੇ ਖਾਧਾ ਜ਼ਹਿਰ, ਮੌਤ


Baljeet Kaur

Content Editor

Related News