ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਗੁੱਸੇ 'ਚ ਆਏ ਮਜ਼ਦੂਰਾਂ ਨੇ ਕੀਤਾ ਪ੍ਰਦਰਸ਼ਨ (ਵੀਡੀਓ)

Sunday, Sep 02, 2018 - 10:16 AM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਕੌਮੀ ਬਿਹਾਰ ਵਿਕਾਸ ਮੰਚ ਵਲੋਂ ਚੌਕੀ ਨਿਊ ਅੰਮ੍ਰਿਤਸਰ ਦਾ ਘਿਰਾਓ ਕੀਤੇ ਗਿਆ। ਦਰਅਸਲ ਨਿਰਮਾਣ ਅਧੀਨ ਇਮਾਰਤ 'ਚ ਕੰਮ ਕਰਦੇ ਸਮੇਂ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਪੁਲਸ ਵਲੋਂ ਇਮਾਰਤ ਦੇ ਮਾਲਕ ਖਿਲਾਫ ਕਾਰਵਾਈ ਨਾ ਕਰਨ ਦੇ ਰੋਸ 'ਚ ਮਜ਼ਦੂਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੌਮੀ ਬਿਹਾਰ ਦੇ ਮਾਲਕ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। 
ਇਸ ਸਬੰਧੀ ਜਦੋਂ ਏ.ਐੱਸ.ਆਈ. ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ  ਮਾਮਲੇ 'ਚ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।


Related News