ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ’ਚ ਅੰਮ੍ਰਿਤਸਰ ਜ਼ਿਲ੍ਹਾ ਦੂਜੇ ਸਥਾਨ ’ਤੇ: ਡੀ. ਸੀ. ਥੋਰੀ

Saturday, Nov 18, 2023 - 04:07 PM (IST)

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ’ਚ ਅੰਮ੍ਰਿਤਸਰ ਜ਼ਿਲ੍ਹਾ ਦੂਜੇ ਸਥਾਨ ’ਤੇ: ਡੀ. ਸੀ. ਥੋਰੀ

ਅੰਮ੍ਰਿਤਸਰ (ਨੀਰਜ)- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ 99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ’ਤੇ ਆ ਗਿਆ ਹੈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅੰਮ੍ਰਿਤਸਰ 21ਵੇਂ ਨੰਬਰ ’ਤੇ ਸੀ, ਪਰ ਪਿਛਲੇ ਕੁਝ ਦਿਨਾਂ ਵਿਚ ਹੀ ਈ-ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਇਹ ਜ਼ਿਲਾ ਰਾਜ ਭਰ ਵਿਚ ਦੂਜੇ ਨੰਬਰ ’ਤੇ ਆ ਗਿਆ ਹੈ ਅਤੇ ਜਲਦ ਹੀ ਇਹ ਇਕ ਨੰਬਰ ’ਤੇ ਆ ਜਾਵੇਗਾ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਡੀ. ਸੀ. ਥੋਰੀ ਨੇ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿਚ ਸਫ਼ਲਤਾ ਮਿਲੀ ਹੈ। ਵਰਣਨ ਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ। ਇਨ੍ਹਾਂ ਸੇਵਾ ਕੇਂਦਰਾਂ ਵਿਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿਛਲੇ ਸਾਲ 15 ਨਵੰਬਰ 2022 ਤੋਂ ਹੁਣ ਤੱਕ 3 ਲੱਖ 99 ਹਜ਼ਾਰ 221 ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਡੀ. ਸੀ. ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 80 ਹਜ਼ਾਰ 957 ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ 9053 ਬਿਨੈ ਪੱਤਰ ਮੁਕੰਮਲ ਨਾ ਹੋਣ ਕਰ ਕੇ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਪਠਾਨਕੋਟ ਜ਼ਿਲ੍ਹਾ ਨੰਬਰ ਇਕ ’ਤੇ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਵਹੀਕਲਾਂ ਦੀ ਜਨਰਲ ਇੰਸੋਰੈਂਸ, ਹਾਈ ਸਕਿਊਰਿਟੀ ਨੰਬਰ, ਪੈਨ ਆਧਾਰ ਲਿੰਕ, ਅਤੇ ਕਿਸਾਨ ਸਮਰਿਧੀ ਯੋਜਨਾ ਦੇ ਕੇ. ਵਾਈ. ਸੀ. ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ। ਪ੍ਰਿੰਸ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲੋ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News