ਚੋਣਾਂ 2024 ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ’ਚ ਅੰਮ੍ਰਿਤਸਰ ਜ਼ਿਲ੍ਹਾ ਦੂਸਰੇ ਨੰਬਰ ’ਤੇ ਰਿਹਾ

Tuesday, Jul 09, 2024 - 12:34 PM (IST)

ਅੰਮ੍ਰਿਤਸਰ (ਨੀਰਜ)-ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ 16 ਮਈ 2024 ਤੋਂ 1 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿਚ ਪੂਰੇ ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿਚ ਆਪਣਾ ਸਥਾਨ ਬਣਾਇਆ ਹੈ। ਇਹ ਪੁਜ਼ੀਸ਼ਨ ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਜ਼ਿਲ੍ਹਾ ਐੱਸ. ਏ. ਐੱਸ. ਨਗਰ ਨੇ ਪਹਿਲਾ ਅਤੇ ਅੰਮ੍ਰਿਤਸਰ ਨੇ ਦੂਸਰਾ ਸਥਾਨ ਹਾਸਲ ਕੀਤਾ।

ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਾਰ ਪਹਿਲੀਆਂ ਪੰਜ ਪੁਜ਼ੀਸ਼ਨਾਂ ਵਿਚ ਸਥਾਨ ਹਾਸਲ ਕੀਤਾ ਹੈ, ਜਿਸ ਵਿੱਚੋਂ 2 ਵਾਰ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ ਗਈ ਹੈ।

ਇਹ ਵੀ ਪੜ੍ਹੋ-  ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵਲੋਂ ਹਰ 15 ਦਿਨਾਂ ਬਾਅਦ ਹਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਰਿਪੋਰਟ ਮੰਗਵਾਈ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਦੀਆਂ ਪ੍ਰਾਪਤ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਇੰਡੈਕਸ ਦਾ ਮੁਲਾਂਕਣ ਕਰਨ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ਦੀ ਦਰਜ਼ਾਬੰਦੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 16 ਤੋਂ 31 ਮਾਰਚ ਅਤੇ 1 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਵਾਰ ਦੂਸਰੀ ਪੁਜ਼ੀਸ਼ਨ ਆਉਣ ’ਤੇ ਇਸ ਪ੍ਰਾਪਤੀ ਲਈ ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਵੀਪ ਟੀਮਾਂ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ‘ਸਵੀਪ’ ਕੋਰ ਕਮੇਟੀ ਦੇ ਚੇਅਰਪਰਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਕਈ ਲਗਾਤਾਰ ਨਿਵੇਕਲੀਆਂ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ’ਤੇ ਅਮਲ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ ਜੰਗੀ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News