ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਲੜਦਿਆਂ ਪਿੰਡ ਰੂਪੋਵਾਲੀ ਖੁਰਦ ਦੇ ਕਿਸਾਨ ਦੀ ਮੌਤ
Tuesday, Jan 05, 2021 - 01:04 PM (IST)

ਕੱਥੂਨੰਗਲ (ਕੰਬੋ, ਬਲਜੀਤ): ਬੀਤੇ ਦਿਨੀਂ ਅੰਮਿ੍ਰਤਸਰ ਵਿਖੇ ਭਾਜਪਾ ਆਗੂ ਤਰੁਣ ਚੁੱਘ ਤੇ ਅੰਮਿ੍ਰਤਸਰ ਟਰੇਲੀਅਮ ਮਾਲ ਦਾ ਕਿਸਾਨਾਂ ਵਲੋਂ ਘਿਰਾਓ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪਿੰਡ ਰੂਪੋਵਾਲੀ ਖੁਰਦ ਦੇ ਕਿਸਾਨ ਮੰਗਲ ਸਿੰਘ ਪੁੱਤਰ ਸੁਰਜਣ ਸਿੰਘ ਉਮਰ ਕਰੀਬ 56 ਸਾਲ, ਜਿਸ ਨੂੰ ਇਕ ਦਮ ਛਾਤੀ ’ਚ ਦਰਦ ਉੱਠਿਆ। ਇਸ ਨੂੰ ਕਿਸਾਨ ਆਗੂਆਂ ਵਲੋਂ ਅੰਮਿ੍ਰਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਅੱਜ ਤੜਕਸਾਰ 6 ਵਜੇ ਦੇ ਕਰੀਬ ਕਿਸਾਨ ਦੀ ਮੌਤ ਹੋ ਗਈ। ਇਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ’ਚ ਅੱਜ ਕਿਸਾਨਾਂ ਨੇ ਉਨ੍ਹਾਂ ਦੇ ਪਿੰਡ ਰੂਪੋਵਾਲੀ ਖੁਰਦ ਵਿਖੇ ਉਨ੍ਹਾਂ ਦੀ ਮਿ੍ਰਤਕ ਦੇਹ ’ਤੇ ਕਿਸਾਨੀ ਝੰਡਾ ਪਾ ਕੇ ਸਲਾਮੀ ਦੇਣ ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ