ਫਿੱਕੀ ਫਲੋ ਸੰਸਥਾ ਨੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)

02/17/2019 3:04:49 PM

ਅੰਮ੍ਰਿਤਸਰ (ਸੁਮਿਤ ਖੰਨਾ)— ਅੰਮ੍ਰਿਤਸਰ ਦੀ ਫਿੱਕੀ ਫਲੋ ਸੰਸਥਾਂ ਦੀਆਂ ਔਰਤਾਂ ਨੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਕੈਂਡਲ ਮਾਰਚ ਕੱਢ ਕੇ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੋਮਬੱਤੀਆਂ ਬਾਲ ਕੇ ਜੈ ਹਿੰਦ ਲਿੱਖ ਕੇ ਫੁੱਲ ਵੀ ਭੇਂਟ ਕੀਤੇ ਗਏ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫਿੱਕੀ ਫਲੋ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਜੋ ਜਵਾਨ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਇਹ ਕੈਂਡਲ ਮਾਰਚ ਕੱਢਿਆ ਗਿਆ ਹੈ ਅਤੇ ਉਨ੍ਹਾਂ ਨੇ ਜੋ ਜ਼ਵਾਨ ਜ਼ਖਮੀ ਹੋਏ ਹਨ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਹੈ।

cherry

This news is Content Editor cherry