ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਵਿਅਕਤੀ ਦੀ ਕੁੱਟਮਾਰ ਕਰ ਕੀਤਾ ਗੰਭੀਰ ਜ਼ਖ਼ਮੀ
06/01/2023 1:29:49 PM

ਅੰਮ੍ਰਿਤਸਰ- ਬੀਤੀ ਰਾਤ ਪਿੰਡ ਮਾਵਾਂ 'ਚ ਇਕ ਵਿਅਕਤੀ 'ਤੇ ਕੁਝ ਅਣਪਛਾਤੇ ਹਥਿਆਰਬੰਦਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਦੱਸਿਆ ਕਿ ਪਿੰਡ ਮਾਵਾਂ 'ਚ ਗੁਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਅਟਾਰੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਕੁਝ ਵਿਅਕਤੀਆਂ ਵੱਲੋਂ ਉਸ 'ਤੇ ਹਥਿਆਰਾਂ ਹਮਲਾ ਕੀਤਾ ਦਿੱਤਾ। ਜਿਸ ਦੌਰਾਨ ਜਿੱਥੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਹਸਪਤਾਲ 'ਚ ਦਾਖ਼ਲ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ
ਇਸ ਦੌਰਾਨ ਪੁਲਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਜਦੋਂ ਅਸੀਂ ਘਟਨਾ ਸਥਾਨ 'ਤੇ ਪਹੁੰਚੇ ਸੀ ਤਾਂ ਪੀੜਤ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਗੋਲੀਆਂ ਚਲਾਈਆਂ ਗਈਆਂ ਹਨ, ਪਰ ਸਾਨੂੰ ਗੱਡੀ 'ਤੇ ਕੋਈ ਗੋਲੀ ਦਾ ਨਿਸ਼ਾਨ ਨਹੀਂ ਮਿਲਿਆ ਅਤੇ ਨਾ ਹੀ ਕੋਈ ਕਾਰਤੂਸ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਅਜੇ ਤੱਕ ਝਗੜੇ ਦੇ ਅਸਲ ਕਾਰਨਾਂ ਦਾ ਵੀ ਨਹੀਂ ਪਤਾ ਲੱਗ ਸਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਲੋਕਾਂ ਤੋਂ ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ
ਇਸ ਦੌਰਾਨ ਪੀੜਤ ਵਿਅਕਤੀ ਗੁਰਪ੍ਰੀਤ ਨੇ ਬਿਆਨ ਦਿੱਤਾ ਕਿ ਜਦੋਂ ਉਹ ਅਟਾਰੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਮੇਰੀ ਕਾਰ ਨੂੰ ਓਵਰਟੇਕ ਕੀਤਾ ਗਿਆ। ਜਦੋਂ ਉਸ ਨੇ ਕਾਰ ਸਾਈਡ 'ਤੇ ਖੜ੍ਹੀ ਕੀਤੀ ਤਾਂ ਵਿਅਕਤੀਆਂ ਨੇ ਵੀ ਆਪਣੀ ਕਾਰ ਰੋਕ ਲਈ ਅਤੇ ਹਥਿਆਰਾਂ ਨਾਲ ਆਏ ਪਹਿਲਾ ਮੇਰੀ ਗੱਡੀ ਦੀ ਭੰਣਤੋੜ ਕੀਤੀ ਅਤੇ ਬਾਅਦ 'ਚ ਮੇਰੇ 'ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ ਬਹੁਤ ਮੁਸ਼ਕਿਲ ਨਾਲ ਆਪਣੀ ਜਾਨ ਬਜਾ ਕੇ ਉੱਥੋਂ ਗੱਡੀ 'ਤੇ ਨਿਕਲਿਆ ਤਾਂ ਵਿਅਕਤੀਆਂ ਨੇ ਮੇਰੇ ਪਿੱਛੋਂ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਪੀੜਤ ਨੇ ਕਿਹਾ ਕਿ ਮੈਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕਿਆ ਸੀ ਜਿਸ ਦੀ ਰਿਪੋਰਟ ਮੈਂ ਪੁਲਸ ਪ੍ਰਸ਼ਾਸਨ ਨੂੰ ਦਿੱਤੀ, ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਪੁਲਸ ਪ੍ਰਸ਼ਾਸਨ ਫ਼ਾਈਰ ਦੀ ਗੱਲ ਤੋਂ ਇਨਕਾਰੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।