ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਭ ਘਪਲਿਆਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇਗੀ : ਗਗਨਦੀਪ ਸਿੰਘ

04/13/2022 11:41:01 AM

ਅੰਮ੍ਰਿਤਸਰ (ਛੀਨਾ) - ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੇ ਠੇਕੇਦਾਰਾਂ ਵਲੋਂ ਕੀਤੇ ਗਏ ਸਭ ਘਪਲਿਆਂ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਆਪਣਾ ਪੁਰਾਣਾ ਸੁਭਾਅ ਬਦਲਣ ਦੀ ਤਾੜਨਾ ਕੀਤੀ ਗਈ ਸੀ ਪਰ ਉਹ ਅਜੇ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। 

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਗਗਨਦੀਪ ਸਿੰਘ ਨੇ ਕਿਹਾ ਕਿ ਹਲਕਾ ਉਤਰੀ ਅਧੀਨ ਪੈਂਦੀ ਪੰਚਾਇਤ ਪ੍ਰੀਤ ਨਗਰ ਦੇ ਨਿਵਾਸੀਆਂ ਨੇ ਹਲਕਾ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਸਾਬਕਾ ਆਈ. ਜੀ. ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਇਲਾਕੇ ’ਚ ਇੰਪਰੂਵਮੈਂਟ ਟਰੱਸਟ ਵਲੋਂ ਬਣਾਈ ਜਾ ਰਹੀ ਧਰਮਸ਼ਾਲਾ ’ਚ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤ ਕੇ ਵੱਡੇ ਪੱਧਰ ’ਤੇ ਘਪਲਾ ਕੀਤਾ ਜਾ ਰਿਹਾ ਹੈ। ਗਗਨਦੀਪ ਸਿੰਘ ਨੇ ਕਿਹਾ ਕਿ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਦਿਸ਼ਾ ਨਿਰਦੇਸ਼ਾਂ ’ਤੇ ਜਦੋਂ ਉਕਤ ਧਰਮਸ਼ਾਲਾ ਦੇ ਕੰਮ ਦਾ ਨਿਰੀਖਣ ਕੀਤਾ ਗਿਆ ਤਾਂ ਦੇਖਿਆ ਕਿ ਪਿੱਲਰਾਂ ’ਚ ਗਲਿਆ ਹੋਇਆ ਸਰੀਆ ਪਾਇਆ ਗਿਆ ਸੀ ਤੇ ਕੰਧਾਂ ’ਚ ਪੁਰਾਣੀ ਇੱਟ ਲਗਾਈ ਗਈ ਸੀ। ਇੱਟਾਂ ਨੂੰ ਲੁਕਾਉਣ ਖਾਤਿਰ ਧਰਮਸ਼ਾਲਾ ਦਾ ਲੈਂਟਰ ਪਾਉਣ ਤੋਂ ਪਹਿਲਾਂ ਹੀ ਕੰਧਾਂ ਪਲੱਸਤਰ ਕਰ ਦਿੱਤੀਆਂ ਗਈਆਂ ਸਨ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦੀ ਉਸਾਰੀ ’ਚ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਸਬੰਧ ਜਦੋਂ ਲੋਕਾਂ ਦੀ ਮੌਜੂਦਗੀ ’ਚ ਇੰਪਰੂਵਮੈਂਟ ਟਰੱਸਟ ਦੇ ਸਬੰਧਤ ਐਕਸੀਅਨ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਅੱਗੋਂ ਕੋਈ ਤਸੱਲੀ ਬਖਸ਼ੀ ਜਵਾਬ ਨਾ ਦੇ ਸਕੇ। ਗਗਨਦੀਪ ਸਿੰਘ ਨੇ ਕਿਹਾ ਕਿ ‘ਆਪ’ ਦੀ ਸਰਕਾਰ ’ਚ ਜਨਤਾ ਦੇ ਪੈਸੇ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਕ-ਇਕ ਪੈਸਾ ਪੂਰੀ ਜ਼ਿੰਮੇਵਾਰੀ ਨਾਲ ਵਿਕਾਸ ਕੰਮਾਂ ’ਤੇ ਖ਼ਰਚ ਹੋਵੇਗਾ। ਗਗਨਦੀਪ ਸਿੰਘ ਨੇ ਅਖੀਰ ’ਚ ਸਖ਼ਤ ਲਹਿਜੇ ਵਿਚ ਆਖਿਆ ਕਿ ਇੰਪਰੂਵਮੈਂਟ ਟਰੱਸਟ ਦੇ ਭ੍ਰਿਸ਼ਟ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਲੋਂ ਹੁਣ ਤੱਕ ਦੇ ਕੀਤੇ ਗਏ ਸਭ ਘਪਲਿਆਂ ਨੂੰ ਉਜਾਗਰ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

 


rajwinder kaur

Content Editor

Related News