ਐਡਵੋਕੇਟ ਬਿਕਰਮਜੀਤ ਬਾਠ ਖ਼ਿਲਾਫ਼ ਪਰਚੇ ਦੇ ਵਿਰੋਧ ''ਚ ਅੰਮ੍ਰਿਤਸਰ ਦੇ ਵਕੀਲਾਂ ਦੀ ਹੜਤਾਲ, ‘ਨੋ ਵਰਕ’ ਦਾ ਐਲਾਨ
Friday, Jun 05, 2026 - 01:53 PM (IST)
ਅੰਮ੍ਰਿਤਸਰ - ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ 'ਚ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਖ਼ਿਲਾਫ਼ ਥਾਣਾ ਮਜੀਠਾ ਵਿੱਚ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਵਕੀਲਾਂ ਨੇ ਹੜਤਾਲ ਕਰਦਿਆਂ ‘ਨੋ ਵਰਕ’ ਦਾ ਐਲਾਨ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਦਰਜ ਪਰਚਾ ਰੱਦ ਕਰਨ ਦੀ ਮੰਗ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮਾਮਲਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਸੂਬਾ ਪੱਧਰ ਤੱਕ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਸਮੇਂ ਵਕੀਲ ਆਪਣੀ ਪੇਸ਼ਾਵਰ ਜ਼ਿੰਮੇਵਾਰੀ ਨਿਭਾਉਂਦੇ ਹੋਏ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਕੀਲ ਵੱਲੋਂ ਆਪਣੇ ਮੁਅੱਕਲ ਜਾਂ ਉਮੀਦਵਾਰ ਦੀ ਕਾਨੂੰਨੀ ਮਦਦ ਕਰਨ ਦੇ ਆਧਾਰ 'ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਨਾ ਜਾਇਜ਼ ਨਹੀਂ ਹੈ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਉਨ੍ਹਾਂ ਕਿਹਾ ਕਿ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਅੰਮ੍ਰਿਤਸਰ ਬਾਰ ਦੇ ਮੈਂਬਰ ਹਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੰਗ ਰੱਖੀ ਹੈ ਕਿ ਵਕੀਲ ਨੂੰ ਇਸ ਮਾਮਲੇ ਵਿੱਚੋਂ ਬਰੀ ਕੀਤਾ ਜਾਵੇ ਅਤੇ ਦਰਜ ਪਰਚਾ ਰੱਦ ਕੀਤਾ ਜਾਵੇ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਕੀਲਾਂ ਦਾ ਇੱਕ ਵਫ਼ਦ ਜਲਦ ਹੀ ਐਸਐਸਪੀ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਧਰਨੇ-ਪ੍ਰਦਰਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਸਿਆਸੀ ਪਾਰਟੀ ਦਾ ਆਪਣਾ ਕਾਨੂੰਨੀ ਵਿੰਗ ਹੁੰਦਾ ਹੈ ਅਤੇ ਵਕੀਲ ਆਪਣੀ ਪੇਸ਼ਾਵਰ ਡਿਊਟੀ ਨਿਭਾਉਂਦੇ ਹਨ। ਕਿਸੇ ਵਕੀਲ ਨੂੰ ਸਿਆਸੀ ਰੰਜਿਸ਼ ਦੇ ਆਧਾਰ 'ਤੇ ਨਿਸ਼ਾਨਾ ਬਣਾਉਣਾ ਨਿਆਂ ਪ੍ਰਣਾਲੀ ਲਈ ਚੰਗਾ ਸੰਕੇਤ ਨਹੀਂ ਹੈ। ਬਾਰ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਮੈਂਬਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਲੋਕਤੰਤਰੀ ਅਤੇ ਕਾਨੂੰਨੀ ਸੰਘਰਸ਼ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
