ਅੰਮ੍ਰਿਤਸਰ ’ਚ ਮਾਰਚ ਮਹੀਨੇ ਕਿਸੇ ਕੋਰੋਨਾ ਮਰੀਜ਼ ਦੀ ਨਹੀਂ ਹੋਈ ਮੌਤ, 9693 ਲੋਕ ਹੋਏ ਵੈਕਸੀਨੇਟ

04/02/2022 11:07:32 AM

ਅੰਮ੍ਰਿਤਸਰ (ਜਸ਼ਨ) - ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 1845 ਦੇ ਕਰੀਬ ਕੋਰੋਨਾ ਨਾਲ ਸਬੰਧਤ ਸੈਂਪਲ ਲਏ ਸਨ, ਜਿਨ੍ਹਾਂ ’ਚੋਂ ਵੀਰਵਾਰ ਨੂੰ ਜ਼ੀਰੋ ਭਾਵ ਸਿਫ਼ਰ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਮਾਰਚ ਮਹੀਨੇ ਵਿਚ ਜ਼ੀਰੋ ਅੰਕੜਾ 13ਵੀਂ ਵਾਰ ਸਾਹਮਣੇ ਆ ਚੁੱਕਿਆ ਹੈ, ਜੋ ਕਾਫ਼ੀ ਸੁਖਦ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਹੁਣ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਦਰ ਕਾਫ਼ੀ ਘੱਟ ਹੋ ਗਈ ਹੈ। ਦੂਜੇ ਪਾਸੇ ਰਿਕਵਰਡ ਕੇਸਾਂ ਦੀ ਗਿਣਤੀ 2 ਰਹੀ, ਭਾਵ ਵੀਰਵਾਰ ਨੂੰ 2 ਲੋਕਾਂ ਨੇ ਆਪਣੀ ਇੱਛਾ ਸ਼ਕਤੀ ਨਾਲ ਕੋਰੋਨਾ ਨੂੰ ਮਾਤ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦੂਜੇ ਪਾਸੇ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਹੁਣ ਇਹ 97.75 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ, ਜੋ ਕਾਫ਼ੀ ਚੰਗੀ ਹਾਲਤ ਨੂੰ ਦਰਸਾਉਂਦੀ ਹੈ। ਵੀਰਵਾਰ ਦੀ ਗੱਲ ਕਰੀਏ ਤਾਂ ਜਿਥੇ ਕੋਰੋਨਾ ਵਾਇਰਸ ਦਾ ਕੋਈ ਪਾਜ਼ੇਟਿਵ ਮਾਮਲਾ (ਜ਼ੀਰੋ) ਸਾਹਮਣੇ ਨਹੀਂ ਆਇਆ ਹੈ, ਉਥੇ ਤੰਦਰੁਸਤ ਕੇਸਾਂ ਦੀ ਗਿਣਤੀ 2 ਹੈ, ਫਿਰ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਫਿਰ ਤੋਂ 5 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਵੀਰਵਾਰ ਨੂੰ ਕਿਸੇ ਵੀ ਮਰੀਜ਼ ਦੀ ਕੋਰੋਨਾ ਵਾਇਰਸ ਨਾਲ ਮੌਤ ਨਹੀਂ ਹੋਈ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਮਾਰਚ ਮਹੀਨੇ ਦੌਰਾਨ ਕਿਸੇ ਕੋਰੋਨਾ ਮਰੀਜ਼ ਦੀ ਮੌਤ ਨਹੀਂ ਹੋਈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਟੀਕਾਕਰਨ ਦੀ ਸਥਿਤੀ ਸੁਧਰੀ
ਪਿਛਲੇ 24 ਘੰਟਿਆਂ ਦੌਰਾਨ ਟੀਕਾਕਰਨ ਦੀ ਗਤੀ ’ਚ ਸੁਧਾਰ ਹੋਇਆ ਹੈ। ਵੀਰਵਾਰ ਸ਼ਾਮ ਕੁੱਲ 9693 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਜੇਕਰ ਪਿਛਲੇ ਹਫ਼ਤੇ ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਇਹ ਸਿਹਤ ਵਿਭਾਗ ਵਲੋਂ ਮਿੱਥੇ ਗਏ ਟੀਚੇ ਦੇ ਮੁਕਾਬਲੇ ਕਿਤੇ ਵੀ ਖੜ੍ਹੀ ਨਜ਼ਰ ਨਹੀਂ ਆ ਰਹੀ, ਜਦਕਿ ਹੁਣ ਜੇਕਰ ਚਾਰ-ਪੰਜ ਦਿਨਾਂ ਦੀ ਗੱਲ ਕਰੀਏ ਤਾਂ ਟੀਕਾਕਰਨ ਨੀਤੀ ’ਚ ਬਹੁਤ ਸੁਧਾਰ ਹੋਇਆ ਹੈ ਅਤੇ ਰਫ਼ਤਾਰ ਵੀ ਵਧੀ ਹੈ। ਇਸ ਤਹਿਤ ਪਿਛਲੇ ਚਾਰ-ਪੰਜ ਦਿਨਾਂ ਦੌਰਾਨ ਸਿਹਤ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਟੀਕਾਕਰਨ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਕੁੱਲ 9693 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ, ਇਨ੍ਹਾਂ ਸਾਰਿਆਂ ਨੇ ਸਰਕਾਰੀ ਟੀਕਾਕਰਨ ਕੇਂਦਰਾਂ ’ਚ ਆਪਣਾ ਟੀਕਾਕਰਨ ਕਰਵਾ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

ਮਹੱਤਵਪੂਰਨ ਗੱਲ ਇਹ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਤੱਕ 34,73714 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਜਾਂ ਦੂਜੀ ਖੁਰਾਕ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ 15-17 ਸਾਲ ਦੇ ਕੁੱਲ 629 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ 12-14 ਸਾਲ ਤੋਂ ਘੱਟ ਉਮਰ ਦੇ 1887 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਦੇ ਨਾਲ ਹੀ ਬੂਸਟਰ ਡੋਜ਼ ਲੈਣ ਵਾਲੇ ਲੋਕਾਂ ਦੀ ਗਿਣਤੀ 106 ਹੋ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰ ਕੀਤਾ ਦਰਜੀ ਦਾ ਕਤਲ

ਦੂਜੇ ਪਾਸੇ ਜੇਕਰ ਬੂਸਟਰ ਡੋਜ਼ ਦੀ ਗੱਲ ਕਰੀਏ ਤਾਂ ਹੁਣ ਤੱਕ 37,588 ਲੋਕਾਂ ਨੂੰ ਬੂਸਟਰ ਡੋਜ਼ ਦਿੱਤੀ ਜਾ ਚੁੱਕੀ ਹੈ ਅਤੇ 15-17 ਸਾਲ ਦੇ ਟੀਕਾਕਰਨ ਵਾਲੇ ਬੱਚਿਆਂ ਦੀ ਕੁੱਲ ਗਿਣਤੀ 629 ਹੋ ਗਈ ਹੈ। 12-14 ਉਮਰ ਵਰਗ ਦੇ ਬੱਚਿਆਂ ’ਚ ਵੈਕਸੀਨ ਪ੍ਰਤੀ ਭਾਰੀ ਉਤਸਾਹ ਹੈ ਅਤੇ ਹੁਣ ਤੱਕ ਇਹ ਅੰਕੜਾ ਕੁਝ ਦਿਨਾਂ ’ਚ 18,379 ਤੱਕ ਪਹੁੰਚ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿਚ 51 ਪਿੰਡ ਅਜਿਹੇ ਹਨ, ਜਿਥੇ 100 ਫੀਸਦੀ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ, ਯਾਨੀ ਇਨ੍ਹਾਂ ਪਿੰਡਾਂ ’ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਰਿਪੋਰਟ

ਕਮਿਊਨਿਟੀ ਤੋਂ ਮਿਲੇ : 0
ਸੰਪਰਕ ਤੋਂ ਮਿਲੇ : 0
ਰਿਕਵਰਡ ਕੇਸ : 2
ਐਕਟਿਵ ਕੇਸ : 5
ਕੁਲ ਸਥਾਪਤ : 59,395
ਹੁਣ ਤੱਕ ਤੰਦਰੁਸਤ ਹੋਏ : 57,708
ਹੁਣ ਤੱਕ ਮੌਤਾਂ : 1682


rajwinder kaur

Content Editor

Related News