ਅੰਮ੍ਰਿਤਸਰ ਪੁਲਸ ਨੇ ਲੁਟੇਰਿਆਂ ’ਤੇ ਕੱਸਿਆ ਸ਼ਿਕੰਜਾ, 6 ਗ੍ਰਿਫ਼ਤਾਰ
Friday, Dec 13, 2024 - 06:43 PM (IST)
ਅੰਮ੍ਰਿਤਸਰ (ਸੰਜੀਵ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਲੁਟੇਰਿਆਂ ’ਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ’ਚੋਂ 2 ਚੋਰੀ ਦੇ ਮੋਟਰਸਾਈਕਲ ਅਤੇ 6 ਮੋਬਾਈਲ ਬਰਾਮਦ ਕੀਤੇ ਗਏ ਹਨ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ਵਿਚ ਆ ਰਹੇ ਹਰਵਿੰਦਰ ਸਿੰਘ ਉਰਫ਼ ਬੌਬੀ ਨੂੰ ਜਾਂਚ ਲਈ ਰੋਕਿਆ। ਪੁੱਛਗਿੱਛ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
ਪੁਲਸ ਨੇ ਮੁਲਜ਼ਮ ਦਾ ਮੋਟਰਸਾਈਕਲ ਕਬਜ਼ੇ ’ਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਹਰਵਿੰਦਰ ਸਿੰਘ ਨੇ ਆਪਣੇ ਸਾਥੀ ਰਾਕੇਸ਼ ਕੁਮਾਰ ਬਾਬੂ ਨਾਲ ਮਿਲ ਕੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜੋਕਿ ਇਸ ਵੇਲੇ ਕੇਂਦਰੀ ਜੇਲ੍ਹ ’ਚ ਬੰਦ ਹੈ, ਜਿਸ ਨੂੰ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਇਕ ਅਪਰਾਧਿਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
ਇਕ ਹੋਰ ਛਾਪੇਮਾਰੀ ਦੌਰਾਨ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹਰਜੀਤ ਸਿੰਘ ਜੀਤਾ ਅਤੇ ਉਸ ਦੇ ਸਾਥੀ ਨਿਤਿਨ ਨੂੰ ਕਾਬੂ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਖੇਤਰਾਂ ’ਚੋਂ ਖੋਹੇ ਗਏ ਮੋਬਾਇਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਇਹ ਐਕਟਿਵਾ ਕੰਪਨੀ ਬਾਗ ਇਲਾਕੇ ਦੇ ਆਸ-ਪਾਸ ਚੋਰੀ ਕੀਤੀ ਸੀ। ਇਸ ਦੌਰਾਨ 3 ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਹੋਰ ਮਾਮਲੇ ਵਿਚ ਵਿਸ਼ਾਲ ਉਰਫ਼ ਜੱਜ ਅਤੇ ਸ਼ਿਵਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਇਕ ਚੋਰੀ ਦਾ ਮੋਟਰਸਾਈਕਲ ਅਤੇ ਇਕ ਖੋਹਿਆ ਮੋਬਾਇਲ ਵੀ ਬਰਾਮਦ ਹੋਇਆ ਹੈ। ਪੁਲਸ ਨੇ ਤਿੰਨ ਮਾਮਲਿਆਂ ਵਿਚ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁਲਸ ਰਿਮਾਂਡ ’ਤੇ ਲਿਆ ਹੈ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਮਾਪਿਆਂ ਦੇ ਸੋਹਣੇ-ਸੁਨੱਖੇ ਮੁੰਡੇ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8