ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ

Monday, May 18, 2026 - 01:42 PM (IST)

ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 7 ਆਧੁਨਿਕ ਪਿਸਤੌਲਾਂ ਅਤੇ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ 'ਚ ਅੱਗੇ ਸਪਲਾਈ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ

ਉਨ੍ਹਾਂ ਦੱਸਿਆ ਇਸ ਸਬੰਧੀ ਪੁਲਸ ਸਟੇਸ਼ਨ ਸੀ-ਡਿਵੀਜ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਦੋਸ਼ੀ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਹੋਰ ਸਾਥੀਆਂ ਦੀ ਪਛਾਣ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News