ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

Saturday, Jun 15, 2024 - 04:48 PM (IST)

ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ( ਸਰਬਜੀਤ )- ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿਲੋ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਸ ਕਮਿਸ਼ਨਰ ਵਜੋਂ ਰਣਜੀਤ ਸਿੰਘ ਸੇਵਾ ਭਾਵਨਾ ਨਾਲ ਕਾਰਜ ਕਰਨਗੇ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਪੁਲਸ ਕਮਿਸ਼ਨਰ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਿਸ਼ੇਸ਼ ਅਹਿਮੀਅਤ ਵਾਲਾ ਹੈ ਅਤੇ ਉਹ ਵਿਸ਼ੇਸ਼ ਤੌਰ ’ਤੇ ਇੱਥੋਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ਼ਾਹਬਾਜ਼ ਸਿੰਘ,  ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News