ਅੰਮ੍ਰਿਤਸਰ ਪੁਲਸ ਦਾ ਵੱਡਾ ਆਪ੍ਰੇਸ਼ਨ, ਪਾਕਿ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ

Tuesday, Jun 10, 2025 - 05:52 PM (IST)

ਅੰਮ੍ਰਿਤਸਰ ਪੁਲਸ ਦਾ ਵੱਡਾ ਆਪ੍ਰੇਸ਼ਨ, ਪਾਕਿ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ

ਅੰਮ੍ਰਿਤਸਰ(ਸੰਜੀਵ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਇਕ ਵੱਡੇ ਆਪ੍ਰੇਸ਼ਨ ਦੌਰਾਨ ਸਰਹੱਦੋਂ ਪਾਰ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰ ਕੇ ਪੇਂਡੂ ਖੇਤਰਾਂ ਵਿਚ ਸਪਲਾਈ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ, ਜਿਸ ਵਿਚ ਪੁਲਸ ਨੇ ਤਰਸੇਮ ਸਿੰਘ, ਅਮਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 ਪਿਸਤੌਲਾਂ 9 ਐੱਮ. ਐੱਮ., 1 ਪਿਸਤੌਲ 30 ਬੋਰ, 2 ਜ਼ਿੰਦਾ ਕਾਰਤੂਸ ਅਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

ਇਹ ਖੁਲਾਸਾ ਦਿਹਾਤੀ ਪੁਲਸ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨਪੁੱਟ ਸੀ ਕਿ ਮੁਲਜ਼ਮ ਸਰਹੱਦੋਂ ਪਾਰ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰ ਕੇ ਪੇਂਡੂ ਖੇਤਰਾਂ ਵਿਚ ਸਪਲਾਈ ਕਰ ਰਹੇ ਸਨ। ਅੱਜ ਤਿੰਨੋਂ ਮੁਲਜ਼ਮ ਹਥਿਆਰ ਸਪਲਾਈ ਕਰਨ ਜਾ ਰਹੇ ਸਨ, ਜਿਸ ਦੌਰਾਨ ਜਾਲ ਵਿਛਾ ਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੂੰ ਪਾਕਿਸਤਾਨ ਵਿਚ ਬੈਠੇ ਖਾਨ ਤੋਂ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ ਅਤੇ ਉਹ ਖਤਰਨਾਕ ਗੈਂਗਸਟਰ ਕਿਸ਼ਨ ਸੀ ਜੰਡਿਆਲਾ ਦੇ ਸੰਪਰਕ ਵਿਚ ਸਨ। ਫਿਲਹਾਲ ਪੁਲਸ ਨੇ ਸਾਰੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ਤੇ ਲੈ ਲਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ

ਗ੍ਰਿਫ਼ਤਾਰ ਕੀਤੇ ਗਏ ਤਰਸੇਮ ਸਿੰਘ ਖਿਲਾਫ ਦਰਜ ਮਾਮਲੇ

- 2024 ਵਿੱਚ ਥਾਣਾ ਕੋਤਵਾਲੀ, ਕਪੂਰਥਲਾ ਵੱਲੋਂ ਪ੍ਰਿਜਨ ਐਕਟ ਵਿਚ ਕੇਸ ਦਰਜ ਕੀਤਾ ਗਿਆ।

- 2024 ਵਿਚ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵੱਲੋਂ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

- 2023 ਵਿਚ ਥਾਣਾ ਗੋਇੰਦਰਵਾਲ ਪੁਲਸ ਵਲੋ ਪ੍ਰਿਜਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

- 2023 ਵਿਚ ਥਾਣਾ ਗੋਇੰਦਵਾਲ ਸਾਹਿਬ ਵੱਲੋਂ ਪ੍ਰਿਜਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

-2022 ਵਿਚ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਲੜਾਈ-ਝਗੜੇ ਦਾ ਕੇਸ ਦਰਜ ਕੀਤਾ ਸੀ।

- 2022 ਵਿਚ ਥਾਣਾ ਜੰਡਿਆਲਾ ਦੀ ਪੁਲਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।

- 2021 ਵਿਚ ਥਾਣਾ ਮਜੀਠਾ ਦੀ ਪੁਲਸ ਨੇ ਲੜਾਈ-ਝਗੜੇ ਦਾ ਮਾਮਲਾ ਦਰਜ ਕੀਤਾ।

- 2018 ਵਿਚ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ।

- 2018 ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਐੱਨ. ਡੀ. ਪੀ. ਐੱਸ ਐਕਟ ਦਾ ਮਾਮਲਾ ਦਰਜ ਕੀਤਾ।

- 2018 ਵਿਚ ਥਾਣਾ ਸਰਹਾਲੀ ਜ਼ਿਲਾ ਤਰਨਤਾਰਨ ਦੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ।

- 2017 ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ।

ਪੁਲਸ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News