ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, 6 ਨੌਜਵਾਨ ਗ੍ਰਿਫ਼ਤਾਰ, ਵੇਖੋ ਕੀ ਕੁਝ ਹੋਇਆ ਬਰਾਮਦ

Saturday, Feb 08, 2025 - 04:36 PM (IST)

ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, 6 ਨੌਜਵਾਨ ਗ੍ਰਿਫ਼ਤਾਰ, ਵੇਖੋ ਕੀ ਕੁਝ ਹੋਇਆ ਬਰਾਮਦ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ 03 ਕਿੱਲੋ 340 ਗ੍ਰਾਮ ਹੈਰੋਇਨ, ਇਕ ਮਾਰੂਤੀ ਜੈੱਨ ਗੱਡੀ ਅਤੇ ਇਕ ਮੋਟਰਸਾਈਕਲ ਸਮੇਤ 06 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।ਪੁਲਸ ਨੇ ਦੱਸਿਆ ਕਿ  ਥਾਣਾ ਘਰਿੰਡਾ ਪੁਲਸ ਵੱਲੋ ਗੁਪਤ ਸੂਚਨਾ 'ਤੇ ਰਾਜਾਤਾਲ ਪੁੱਲ ਤੋਂ ਰਾਜਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਕਾਲੀ ਨੂੰ 890 ਗ੍ਰਾਮ ਹੈਰੋਇਨ ਅਤੇ ਇਕ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਗ੍ਰਿਫ਼ਤਾਰ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਤਰ੍ਹਾਂ ਇੱਕ ਹੋਰ ਮਾਮਲੇ ਵਿਚ ਥਾਣਾ ਘਰਿੰਡਾ ਪੁਲਸ ਵੱਲੋਂ ਗੁਪਤ ਸੂਚਨਾ 'ਤੇ ਪੁੱਲ ਡਰੇਨ ਹਰਦੋ ਤੋਂ ਰਤਨ ਨੂੰ 510 ਗ੍ਰਾਮ ਹੈਰੋਇੰਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਕ ਹੋਰ ਮਾਮਲੇ 'ਚ ਥਾਣਾ ਰਾਜਾਸਾਂਸੀ ਵੱਲੋਂ ਪਿੰਡ ਹਰਸ਼ਾ ਛੀਨਾ ਸਹਿਬਾਜਪੁਰ ਵਿਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਕੁੱਕੜਾਵਾਲੇ ਦੇ ਵੱਲੋਂ ਇਕ ਮਾਰੂਤੀ ਜੈਨ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਜਦ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਕਾਰ ਸਵਾਰ ਦੋ ਨੌਜਵਾਨ ਮਾਈਕਲ ਅਤੇ ਸਾਗਰ ਸ਼ਰਮਾ ਕੋਲੋਂ 01 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਜਿਸ ਸਬੰਧੀ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ

ਇਸ ਤੋਂ ਇਲਾਵਾ ਮੁੱਖ ਅਫਸਰ ਥਾਣਾ ਲੋਪੋਕੇ ਵੱਲੋਂ ਗੁਪਤ ਸੂਚਨਾ 'ਤੇ ਪੁੱਲ ਸੁਆ ਮਾਨਾਵਾਲਾ ਤੋਂ ਹਰਪਾਲ ਸਿੰਘ ਨੂੰ 940 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ। ਉਕਤ ਗ੍ਰਿਫਤਾਰ ਮੁਲਜ਼ਮਾਂ ਤੋਂ ਇਲਾਵਾ ਇਸ ਮਾਮਲੇ 'ਚ ਹੋਰ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News