ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, 10 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ
Friday, Dec 06, 2024 - 04:50 PM (IST)
ਅੰਮ੍ਰਿਸਤਰ- ਅੰਮ੍ਰਿਸਤਰ ਪੁਲਸ ਨੂੰ ਵੱਡੀ ਕਾਮਯਾਬੀ ਹਾਲਸ ਹੋਈ ਹੈ। ਅੰਮ੍ਰਿਤਸਰ ਪੁਲਸ ਨੇ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ, 1 ਹੈਂਡ ਗ੍ਰੇਨੇਡ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ । ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਹੁਣ ਯੂ. ਏ. ਪੀ. ਏ ਦੇ ਤਹਿਤ ਮਾਮਾਲ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ ਅਤੇ ਮੁਲਜ਼ਮ ਹਰਿੰਦਰ ਰਿੰਦਾ ਅਤੇ ਹੈਪੀ ਪਾਸੀਆ ਦੇ ਸੰਪਰਕ 'ਚ ਸਨ। ਮੁਲਜ਼ਮ ਬਟਾਲਾ ਅਤੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਇਸ ਦੌਰਾਨ ਪੁਲਸ ਕਮਿਸ਼ਨਰ ਨੇ ਦੱਸਿਆ ਕਿ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ, 1 ਹੈਂਡ ਗ੍ਰੇਨੇਡ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਸ ਚੌਂਕੀ ਨੂੰ ਉਡਾਉਣ ਦੀ ਕੋਸ਼ਿਸ਼ 'ਚ ਸਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਹੈਂਡ ਗ੍ਰੇਨੇਡ ਦੇ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਪੁਲਸ ਅਧਿਕਾਰੀ ਦੇ ਘਰ ਜਾ ਕੇ ਉਸ ਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੂਰੇ ਮਾਮਲੇ 'ਚ 5 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਵੱਲੋਂ ਬਾਕੀ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8