ਅੰਮ੍ਰਿਤਸਰ ਪੁਲਸ ਡਰੋਨ ਸਣੇ ਬਰਾਮਦ ਕੀਤੀ ਹੈਰੋਇਨ ਦੀ ਵੱਡੀ ਖੇਪ, ਤਸਕਰ ਨੈੱਟਵਰਕ ਦੀ ਜਾਂਚ ਸ਼ੁਰੂ
Thursday, Apr 16, 2026 - 02:23 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਲੋਪੋਕੇ ਇਲਾਕੇ 'ਚ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ 1 ਕਿਲੋ 80 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਪੁਲਸ ਦੇ ਅਨੁਸਾਰ ਇਹ ਡਰੋਨ ਬਾਰਡਰ ਪਾਰੋਂ ਨਸ਼ੇ ਦੀ ਖੇਪ ਮੰਗਵਾਉਣ ਲਈ ਵਰਤਿਆ ਜਾ ਰਿਹਾ ਸੀ, ਜੋ ਤਸਕਰੀ ਦੇ ਨਵੇਂ ਤਰੀਕਿਆਂ ਵੱਲ ਇਸ਼ਾਰਾ ਕਰਦਾ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਘਟਨਾ ਬਾਰੇ ਸੂਚਨਾ ਮਿਲਣ ਤੋਂ ਬਾਅਦ ਲੋਪੋਕੇ ਥਾਣਾ ਪੁਲਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ 1.80 ਕਿਲੋ ਹੈਰੋਇਨ ਅਤੇ ਡਰੋਨ ਕਬਜ਼ੇ 'ਚ ਲੈ ਲਿਆ। ਇਹ ਕਾਰਵਾਈ ਸਰਹੱਦੀ ਇਲਾਕਿਆਂ 'ਚ ਨਸ਼ਾ ਤਸਕਰੀ ਦੇ ਖ਼ਿਲਾਫ਼ ਚੱਲ ਰਹੇ ਮੁਹਿੰਮ ਦਾ ਹਿੱਸਾ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ ਅਤੇ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰੋਨ ਰਾਹੀਂ ਨਸ਼ਾ ਤਸਕਰੀ ਦੇ ਕੇਸ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਨਿਗਰਾਨੀ ਹੋਰ ਵੀ ਸਖ਼ਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਸੂਚਿਤ ਕੀਤਾ ਜਾਵੇ, ਤਾਂ ਜੋ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਈ ਜਾ ਸਕੇ।
ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
