ਅੰਮ੍ਰਿਤਪਾਲ ਦੀਆਂ ਵਧੀਆਂ ਮੁਸ਼ਕਿਲਾਂ, NSA ਖਤਮ ਹੁੰਦੇ ਹੀ ਹਿਰਾਸਤ ''ਚ ਲਵੇਗੀ ਅੰਮ੍ਰਿਤਸਰ ਪੁਲਸ
Tuesday, Apr 21, 2026 - 06:13 PM (IST)
ਅੰਮ੍ਰਿਤਸਰ (ਜ.ਬ.): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਣ ਜਾ ਰਹੀਆਂ ਹਨ। ਅੰਮ੍ਰਿਤਪਾਲ ਸਿੰਘ 'ਤੇ ਲੱਗਿਆ ਨੈਸ਼ਨਲ ਸਕਿਓਰਿਟੀ ਐਕਟ (NSA) 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚ ਚੁੱਕੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਇਸ ਵੇਲੇ ਨਜ਼ਰਬੰਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਹੋਵੇਗੀ ਗ੍ਰਿਫਤਾਰੀ
ਸੂਤਰਾਂ ਅਨੁਸਾਰ ਜਿਵੇਂ ਹੀ ਅੰਮ੍ਰਿਤਪਾਲ ਸਿੰਘ ਦੀ NSA ਤਹਿਤ ਨਜ਼ਰਬੰਦੀ ਖਤਮ ਹੋਵੇਗੀ, ਪੰਜਾਬ ਪੁਲਸ ਉਸ ਨੂੰ ਅਜਨਾਲਾ ਥਾਣੇ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਗ੍ਰਿਫਤਾਰ ਕਰੇਗੀ। ਇਸ ਤੋਂ ਬਾਅਦ ਉਸ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਕੀ ਹੈ ਪੂਰਾ ਮਾਮਲਾ?
ਫਰਵਰੀ 2023 'ਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ 'ਤੇ ਹਮਲਾ ਕੀਤਾ ਸੀ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ। ਇਸ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ। ਪੁਲਸ ਮੁਤਾਬਕ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
