ਅੰਮ੍ਰਿਤਸਰ : ਗਰਭਵਤੀ ਔਰਤ ਦੀ ਭੇਤਭਰੀ ਹਾਲਤ 'ਚ ਮੌਤ (ਵੀਡੀਓ)

Tuesday, Jun 25, 2019 - 04:02 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਸਪਨਾ ਦਾ ਵਿਆਹ 1 ਸਾਲ ਪਹਿਲਾਂ ਮੰਗਤ ਰਾਮ ਨਾਂ ਦੇ ਨੌਜਵਨ ਨਾਲ ਹੋਇਆ ਸੀ ਅਤੇ ਉਹ 6-7 ਮਹੀਨਿਆਂ ਦੀ ਗਰਭਵਤੀ ਸੀ। ਮਾਪਿਆਂ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਕਿ ਚਾਵਾਂ ਨਾਲ ਸਹੁਰੇ ਤੋਰੀ ਧੀ ਨਾਲ ਇਸ ਤਰ੍ਹਾਂ ਅਣਹੋਣੀ ਵਾਪਰੇਗੀ। ਧੀ ਦੀ ਲਾਸ਼ ਦੇਖ ਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ 'ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਪੁਲਸ ਤੋਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਉਥੇ ਹੀ ਮੌਕੇ 'ਤੇ ਪੁੱਜੇ ਥਾਣਾ ਮੁਖੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚ ਗਏ ਸਨ। ਪੁਲਸ ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਿਨਾਂ ਸ਼ੱਕ ਪੁਲਸ ਵਲੋਂ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ ਪਰ ਆਖਿਰ ਕਦੋਂ ਤੱਕ ਧੀਆਂ ਸਹੁਰਿਆਂ ਦੇ ਤਸ਼ੱਦਦਾਂ ਦਾ ਸ਼ਿਕਾਰ ਹੁੰਦੀਆਂ ਰਹਿਣਗੀਆਂ। ਇਸ ਸਵਾਲ ਦਾ ਜਵਾਬ ਸ਼ਾਇਦ ਕਿਸੇ ਕੋਲ ਨਹੀਂ।


author

cherry

Content Editor

Related News