ਅੰਮ੍ਰਿਤਸਰ ਪ੍ਰੈੱਸ ਕਲੱਬ ਦੀਆਂ ਚੋਣਾਂ ਜਲਦ ਕਰਵਾਈਆਂ ਜਾਣਗੀਆਂ : ਧਾਲੀਵਾਲ
Monday, Sep 25, 2023 - 03:54 PM (IST)

ਅੰਮ੍ਰਿਤਸਰ (ਦੀਪਕ) : ਅੰਮ੍ਰਿਤਸਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਤੇ ਉਸ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਗਠਿਤ ਕੀਤੀ ਵੱਡੀ ਬਾਡੀ ਨੂੰ ਚੁਣੌਤੀ ਦਿੰਦਿਆਂ ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਵਫ਼ਦ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰ ਕੇ ਪ੍ਰੈੱਸ ਕਲੱਬ ਦੀਆਂ ਚੋਣਾਂ ਦੀ ਮੰਗ ਕੀਤੀ। ਵਫਦ ਨੇ ਸਰਬਸੰਮਤੀ ਨਾਲ ਅੰਮ੍ਰਿਤਸਰ ਪ੍ਰੈੱਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਦਲੀਲ ਦਿੱਤੀ ਕਿ ਦੇਸ਼ ਭਰ ਦੇ ਸਾਰੇ ਪ੍ਰੈੱਸ ਕਲੱਬਾਂ ’ਚ ਕਾਰਜਕਾਲ ਖਤਮ ਹੋਣ ਤੋਂ ਬਾਅਦ ਚੋਣਾਂ ਰਾਹੀਂ ਅਗਲੇ ਪ੍ਰਧਾਨ ਅਤੇ ਬਾਡੀ ਦਾ ਗਠਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਤੇ ਵਧਿਆ ਟੀ.ਬੀ. ਦਾ ਖ਼ਤਰਾ, ਮਰੀਜ਼ਾਂ ਦੀ ਗਿਣਤੀ ਹੋਈ 50,000 ਤੋਂ ਪਾਰ
ਮੰਤਰੀ ਨੇ ਵਫ਼ਦ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਅੰਮ੍ਰਿਤਸਰ ਦੇ ਮੀਡੀਆ ਵਿਚ ਆਪਸੀ ਸਹਿਮਤੀ ਹੋਣੀ ਬਹੁਤ ਜ਼ਰੂਰੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਹੁਣ ਜ਼ਿਲਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੇ ਪ੍ਰੈਸ ਕਲੱਬ ਨੂੰ ਮਿਲੇ ਫੰਡਾਂ ਅਤੇ ਉਨ੍ਹਾਂ ਦੇ ਖਰਚੇ ਦੀ ਜਾਂਚ ਦੀ ਮੰਗ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8