ਅੰਮ੍ਰਿਤਸਰ : ਕਾਰਾਂ ਦੀ ਭਿਆਨਕ ਟੱਕਰ ਦੌਰਾਨ 2 ਜ਼ਖਮੀ
Thursday, Nov 01, 2018 - 11:12 PM (IST)
ਅੰਮ੍ਰਿਤਸਰ,(ਬੌਬੀ)— ਏਅਰਪੋਰਟ ਰੋਡ 'ਤੇ ਜਨਤਾ ਹਸਪਤਾਲ ਨੇੜੇ 2 ਕਾਰਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ 2 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਡਾ. ਅਜਮੇਰ ਸਿੰਘ ਆਪਣੀ ਨਿਜੀ ਕਾਰ 'ਤੇ ਸਵਾਰ ਹੋ ਕੇ ਹਵਾਈ ਅੱਡੇ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਸਵਿਫਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਦੋਵੇਂ ਗੱਡੀਆਂ ਪਲਟ ਗਈਆਂ ਅਤੇ ਡਾਕਟਰ ਅਜਮੇਰ ਸਿੰਘ ਤੇ ਬਚਿੱਤਰ ਸਿੰਘ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਜਨਤਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
