ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਮਯਾਬੀ, 7 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ 6 ਗ੍ਰਿਫਤਾਰ
Saturday, Mar 08, 2025 - 01:45 PM (IST)

ਅੰਮ੍ਰਿਤਸਰ (ਆਰ. ਗਿੱਲ/ਸੰਜੀਵ)- ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 6 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 7 ਕਿਲੋ 508 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਇਸਦੇ ਨਾਲ ਹੀ ਪੁਲਸ ਨੇ 50, 5 00 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ. ਪੀ. ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਹਿਲੇ ਮਾਮਲੇ ’ਚ ਮੁੱਖ ਅਫਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਿਲਬਾਗ ਸਿੰਘ ਉਰਫ ਜੱਜ ਪੁੱਤਰ ਸੇਮਾ ਸਿੰਘ, ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਗੁਰਮੇਜ਼ ਸਿੰਘ ਵਾਸੀਆਨ ਪਿੰਡ ਡੱਲੇਕੇ ਥਾਣਾ ਲੋਪੋਕੇ ਅਤੇ ਸੈਮੁਅਲ ਮਸੀਹ ਉਰਫ ਸੈਮ ਪੁੱਤਰ ਜਸਪਾਲ ਸਿੰਘ ਵਾਸੀ ਵਾਰਡ ਨੰਬਰ 6 ਬੈਕ ਸਾਇਡ ਥਾਣਾ ਫਤਿਹਗੜ੍ਹ ਚੂੜੀਆਂ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਇਹ ਤਿੰਨੇ ਪਿੰਡ ਮੋਦੇ ਧਨੋਏ ਸਾਇਡ ਤੋਂ ਡਿਫੈਂਸ ਡਰੇਨ ਦੇ ਨਾਲ-ਨਾਲ ਪਟੜੀ ਰਸਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਭਾਰੀ ਮਾਤਰਾ ਵਿਚ ਹੈਰੋਇਨ ਦੀ ਖੇਪ ਲੈ ਕੇ ਸਪਲਾਈ ਕਰਨ ਲਈ ਅਟਾਰੀ ਸਾਇਡ ਨੂੰ ਆ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਥਾਣਾ ਘਰਿੰਡਾ ਆਪਣੀ ਪੁਲਸ ਪਾਰਟੀ ਨੂੰ ਚੰਗੀ ਤਰ੍ਹਾਂ ਬ੍ਰੀਫ ਕਰਕੇ ਹਰਦੋ ਰਤਨ ਧਨੋਏ ਸਾਇਡ ਤੇ ਧੂਸੀ ਕੰਡੇ ਨਾਕਾਬੰਦੀ ਦੌਰਾਨ ਦਿਲਬਾਗ ਸਿੰਘ ਉਰਫ ਜੱਜ, ਅਰਸ਼ਦੀਪ ਸਿੰਘ ਉਰਫ ਅਰਸ਼ ਅਤੇ ਸੈਮੁਅਲ ਮਸੀਹ ਉਰਫ ਸੈਮ ਨੂੰ 5 ਕਿੱਲੋ ਹੈਰੋਇਨ, 10,000 ਰੁਪਏ ਡਰੱਗ ਮਨੀ, ਤਿੰਨ ਮੋਬਾਇਲ ਫੋਨ ਅਤੇ ਇਕ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਇਸੇ ਲੜੀ ਤਹਿਤ ਇਕ ਹੋਰ ਮਾਮਲੇ ਵਿਚ ਮੁੱਖ ਅਫਸਰ ਥਾਣਾ ਲੋਪੋਕੇ ਨੂੰ ਗੁਪਤ ਸੂਚਨਾ ਮਿਲੀ ਕਿ ਜੋਗਾ ਸਿੰਘ ਪੁੱਤਰ ਬਲਕਾਰ ਸਿੰਘ, ਪੰਜਾਬ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਸ਼ਰਨਜੀਤ ਕੌਰ ਪਤਨੀ ਜੋਗਾ ਸਿੰਘ ਵਾਸੀਆਨ ਪਿੰਡ ਗਾਗਰ ਮੱਲ ਥਾਣਾ ਲੋਪੋਕੇ ਤਿੰਨੋ ਮਿਲ ਕੇ ਵੱਡੇ ਪੱਧਰ ’ਤੇ ਪਾਕਿਸਤਾਨ ਤੋਂ ਡਰੋਨ ਰਾਹੀ ਹੈਰੋਇਨ ਮੰਗਵਾ ਕੇ ਵੇਚਣ ਦਾ ਧੰਦਾ ਕਰਦੇ ਆ ਰਹੇ
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਹਨ। ਜੋ ਅੱਜ ਇਹ ਵੀ ਇਨ੍ਹਾਂ ਨੇ ਪਾਕਿਸਤਾਨ ਤੋ ਡਰੋਨ ਰਾਹੀ ਗੁਰਦੁਆਰਾ ਬਾਬਾ ਪੱਲਾ ਸ਼ਹੀਦ ਦੇ ਬੈਕਸਾਈਡ ਖੇਤਾਂ ਵਿਚ ਹੈਰੋਇਨ ਦੀ ਖੇਪ ਮੰਗਵਾਈ ਹੈ ਅਤੇ ਇਹ ਹੈਰੋਇਨ ਦੀ ਖੇਪ ਲੈ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜੋਗਾ ਸਿੰਘ ਦੇ ਘਰ ਪਿੰਡ ਬੱਚੀਵਿੰਡ ਜਾਣਗੇ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਲੋਪੋਕੇ ਵੱਲੋ ਆਪਣੀ ਪੁਲਸ ਪਾਰਟੀ ਦੀ ਮਦਦ ਨਾਲ ਪਿੰਡ ਗਾਗਰ ਮੱਲ ਤੋਂ ਪਿੰਡ ਬੱਚੀਵਿੰਡ ਜਾਂਦੀ ਸੜਕ ਤੋਂ ਜੋਗਾ ਸਿੰਘ, ਪੰਜਾਬ ਸਿੰਘ ਅਤੇ ਸ਼ਰਨਜੀਤ ਕੌਰ ਨੂੰ 2 ਕਿਲੋ 508 ਗ੍ਰਾਮ ਹੈਰੋਇਨ, 40,500 ਰੁਪਏ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।
ਇਸ ਮਾਮਲੇ ’ਚ ਵੱਡੀ ਗੱਲ ਇਹ ਸੀ ਕਿ ਇਸ ਮਾਮਲੇ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਜਿਹੜੀ ਹੈਰੋਇਨ ਦੀ ਖੇਪ ਪੈਕਟਾਂ ਦੇ ਰੂਪ ਵਿਚ ਸੁੱਟੀ ਜਾਂਦੀ ਸੀ। ਉਹ ਪੈਕਟ ਚੁੱਕਣ ਦਾ ਕੰਮ ਗ੍ਰਿਫਤਾਰ ਕੀਤੀ ਗਈ ਮਹਿਲਾ ਕਰਦੀ ਸੀ। ਐੱਸ. ਪੀ. ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਔਰਤ ਦੇ ’ਤੇ ਕਿਸੇ ਨੂੰ ਸ਼ੱਕ ਨਾ ਪਵੇ ਇਸ ਕਰਕੇ ਇਹ ਔਰਤ ਖੇਤਾਂ ਵਿਚ ਜਾਂਦੀ ਸੀ ਅਤੇ ਪੈਕਟ ਚੁੱਕ ਕੇ ਲੈ ਆਉਂਦੀ ਸੀ ਪਰ ਪੁਲਸ ਨੇ ਜਦੋਂ ਸੂਚਨਾ ਮਿਲਣ ’ਤੇ ਪੂਰਾ ਮਾਮਲਾ ਇਨਵੈਸਟੀਗੇਟ ਕੀਤਾ ਤਾਂ ਇਹ ਤੱਤ ਸਾਹਮਣੇ ਆਏ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8