ਗ੍ਰਹਿ ਮੰਤਰੀ ਸ਼ਾਹ ਦੀ ਫੇਰੀ ਤੋਂ ਪਹਿਲਾਂ ਅੰਮ੍ਰਿਤਸਰ ਵਿਸ਼ਾਲ ਕਿਲੇ ’ਚ ਤਬਦੀਲ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
Tuesday, Sep 26, 2023 - 12:42 PM (IST)
ਅੰਮ੍ਰਿਤਸਰ (ਸੰਜੀਵ/ਜਸ਼ਨ)- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ, ਜਿਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਦੇ ਵਾਧੂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਜੰਮੂ-ਕਸ਼ਮੀਰ, ਲੱਦਾਖ, ਚੰਡੀਗੜ੍ਹ ਅਤੇ ਦਿੱਲੀ ਤੋਂ ਮੁੱਖ ਮੰਤਰੀ ਅਤੇ ਉਪ ਰਾਜਪਾਲ ਤੋਂ ਇਲਾਵਾ ਪ੍ਰਸ਼ਾਸਕ ਹਿੱਸਾ ਲੈਣਗੇ। ਮੀਟਿੰਗ ਦੇ ਸਬੰਧ ਵਿਚ ਜਿੱਥੇ ਵੀ. ਆਈ. ਪੀ. ਮੂਵਮੈਂਟ ਸ਼ੁਰੂ ਹੋ ਚੁੱਕੀ ਹੈ, ਉਥੇ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਨੂੰ ਲੈ ਕੇ ਸ਼ਹਿਰ ਨੂੰ ਇਕ ਵਿਸ਼ਾਲ ਕਿਲੇ ਵਿਚ ਤਬਦੀਲ ਕਰ ਦਿੱਤਾ ਹੈ। ਇਕ ਪਾਸੇ ਪੰਜਾਬ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਵੀ. ਆਈ. ਪੀ. ਰੂਟ ਸੰਭਾਲ ਰੱਖੇ ਹਨ, ਉਥੇ ਹੀ ਦੂਜੇ ਪਾਸੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਵੀ ਹਾਈ ਅਲਰਟ ’ਤੇ ਹਨ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
2 ਹਿੱਸਿਆਂ ’ਚ ਵੰਡਿਆ ਵੀ. ਆਈ. ਪੀ ਰੂਟ
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਫੇਰੀ ਸਬੰਧੀ ਵੀ. ਆਈ. ਪੀ. ਰੂਟ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ, ਜਿਸ ਵਿਚ ਅੰਮ੍ਰਿਤਸਰ ਏਅਰਪੋਰਟ ਤੋਂ ਤਾਜ ਹੋਟਲ ਨੂੰ ਜਾਣ ਵਾਲੇ ਰਸਤੇ ਨੂੰ ਸੁਰੱਖਿਆ ਘੇਰੇ ਵਿਚ ਲਿਆ ਗਿਆ ਹੈ, ਜਦਕਿ ਏਅਰਪੋਰਟ ਤੋਂ ਤਾਜ ਹੋਟਲ ਨੂੰ ਜਾਣ ਵਾਲੇ ਰਸਤੇ ’ਤੇ ਨਿਊ ਰਿਆਲਟੋ ਚੌਂਕ ਤੋਂ ਸਖ਼ਤ ਪਹਿਰਾ ਲਾਇਆ ਗਿਆ ਹੈ। ਦੂਜੇ ਪਾਸੇ ਵੀ. ਆਈ. ਪੀ. ਰੂਟ ਵਿਚ ਤਾਜ ਹੋਟਲ ਤੋਂ ਹਰਿਮੰਦਰ ਸਾਹਿਬ ਤੱਕ ਦਾ ਰਸਤਾ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ
ਡੀ. ਸੀ. ਪੀ ਲਾਅ-ਐਂਡ-ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸਾਂਝੀ ਵੀਡੀਓ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਮੰਗਲਵਾਰ ਨੂੰ ਵੀ. ਆਈ. ਪੀ. ਰੂਟ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ ਤਾਂ ਜੋ ਪੁਲਸ ਆਪਣਾ ਕੰਮ ਸਹੀ ਢੰਗ ਨਾਲ ਕਰ ਸਕੇ। ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੀ ਟ੍ਰੈਫ਼ਿਕ ਨੂੰ ਸ਼ਹਿਰ ਵੱਲ ਮੋੜ ਦਿੱਤਾ ਗਿਆ ਹੈ, ਜਿਸ ਅਨੁਸਾਰ ਆਵਾਜਾਈ ਚਲਾਈ ਜਾਵੇਗੀ। ਸੂਬੇ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਅੰਮ੍ਰਿਤਸਰ ਵਿਚ ਹੋ ਰਹੀ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਮੁੱਖ ਮੰਤਰੀਆਂ ਤੋਂ ਇਲਾਵਾ ਲੈਫਟੀਨੈਂਟ ਗਵਰਨਰ ਵੀ ਸ਼ਿਰਕਤ ਕਰ ਰਹੇ ਹਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8