ਅੰਮ੍ਰਿਤਸਰ : ਦੁਕਾਨ 'ਚੋਂ ਲੱਸਣ-ਪਿਆਜ਼ ਤੇ ਸਬਜ਼ੀਆਂ ਚੋਰੀ, ਘਟਨਾ CCTV 'ਚ ਕੈਦ
Thursday, Jan 16, 2020 - 12:51 PM (IST)
ਅੰਮ੍ਰਿਤਸਰ (ਸੁਮਿਤ) : ਗੁਰੂ ਨਗਰੀ ਅੰਮ੍ਰਿਤਸਰ ਵਿਚ ਚੋਰੀ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੋਰ ਵੱਲੋਂ ਇਕ ਦੁਕਾਨ ਤੋਂ ਲੱਸਣ-ਪਿਆਜ਼ ਅਤੇ ਸਬਜ਼ੀਆਂ ਚੋਰੀ ਕੀਤੀਆਂ ਗਈਆਂ ਹਨ। ਇਹ ਸਾਰੀ ਘਟਨਾ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।
ਦੁਕਾਨ ਮਾਲਕ ਦਾ ਕਹਿਣਾ ਹੈ ਕਿ ਉਸ ਦੀ ਦੁਕਾਨ 'ਤੇ ਪਹਿਲਾਂ ਵੀ ਕਈ ਵਾਰ ਸਬਜ਼ੀਆਂ ਚੋਰੀ ਹੋ ਚੁੱਕੀਆਂ ਹਨ ਅਤੇ ਇਸ ਸਬੰਧੀ ਉਸ ਵੱਲੋਂ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਦੁਕਾਨ 'ਤੇ ਸੀ.ਸੀ.ਟੀ.ਵੀ. ਕੈਮਰਾ ਲਗਵਾਇਆ। ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਉਹ ਚੋਰ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ।