ਧਾਰਮਿਕ ਅਸਥਾਨ ਖੋਲ੍ਹਣ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Saturday, May 30, 2020 - 10:59 AM (IST)
ਅੰਮ੍ਰਿਤਸਰ (ਅਣਜਾਣ) : ਭਾਰਤ ਬਹੁ-ਧਰਮੀ ਦੇਸ਼ ਹੈ ਇਸ ਲਈ ਸਰਕਾਰ ਨੂੰ ਸਾਰੇ ਧਾਰਮਿਕ ਅਸਥਾਨ ਖੋਲ੍ਹਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਸੰਗਤਾਂ ਨੂੰ ਧਾਰਮਿਕ ਸਥਾਨਾਂ 'ਤੇ ਦਰਸ਼ਨ ਕਰਵਾਉਣ ਸਮੇਂ ਇਹਤਿਆਤ ਕਿਵੇਂ ਵਰਤਣਾ ਹੈ, ਇਹ ਪ੍ਰਬੰਧਕਾਂ ਦਾ ਕੰਮ ਹੈ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਅਸਥਾਨ ਖੋਲ੍ਹੇ।
ਇਹ ਵੀ ਪੜ੍ਹੋ : ਭੁੱਖੇ-ਪਿਆਸੇ ਪ੍ਰਵਾਸੀਆਂ 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲਗਵਾਈਆਂ ਊਠਕ-ਬੈਠਕਾਂ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਤਾਲਾਬੰਦੀ ਕਾਰਨ ਪਾਕਿਸਤਾਨ, ਅਫਗਾਨਿਸਤਾਨ ਤੇ ਹੋਰ ਮੁਲਕਾਂ 'ਚ ਫਸੇ ਲੋਕਾਂ ਨੂੰ ਵਾਪਸ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ 'ਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਾਮਾਨ ਲਗਾਇਆ ਜਾਵੇ। ਪਾਲਕੀ ਸਾਹਿਬ ਜੀ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ ਕਿਉਂਕਿ ਇਹ ਚੀਜ਼ਾਂ ਚੱਲਦੀਆਂ ਰਹਿਣ ਕਰਕੇ ਗਰਮ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਬੇਅਦਬੀ ਦਾ ਕਾਰਨ ਬਣਦੀਆਂ ਪਰ ਫਿਰ ਵੀ ਸਿੱਖ ਸੰਗਤਾਂ ਅਜਿਹਾ ਕਰਨ ਅਣਗਹਿਲੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸ਼ਬਦ ਗੁਰੂ ਹਨ ਤੇ ਗੁਰੂ ਦਾ ਸਤਿਕਾਰ ਕਰਨਾ ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਪਰ ਇਸ ਦੇ ਨਾਲ-ਨਾਲ ਸੂਚੇਤ ਹੋਣ ਦੀ ਲੋੜ ਹੈ ਕਿ ਕੋਈ ਅਜਿਹੀ ਘਟਨਾ ਨਾ ਜੋ ਸ਼ਰਧਾ ਵੱਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਬਣ ਸਕੇ।
ਇਹ ਵੀ ਪੜ੍ਹੋ : ਬਠਿੰਡਾ 'ਚ ਕਪਾਸ ਮੰਡੀ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ