ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਸੰਸਥਾ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Wednesday, Jul 10, 2019 - 03:05 PM (IST)

ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਸੰਸਥਾ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਅੰਮ੍ਰਿਤਸਰ (ਸੁਮਿਤ ਖੰਨਾ) : ਜੱਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ 21 ਮੈਂਬਰੀ ਕਮੇਟੀ ਦੇ ਮੈਂਬਰਾਂ ਵਲੋਂ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਕੀਤੀ ਗਈ। ਕਮੇਟੀ ਵਲੋਂ ਇਹ ਕਾਨਫਰੰਸ ਖਾਸ ਤੌਰ 'ਤੇ ਜੇਲਾਂ 'ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਮੁੱਖ ਰੱਖ ਕੇ ਕੀਤੀ ਗਈ। ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ 24 ਅਗਸਤ ਤੱਕ ਦਾ ਸਮਾਂ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਸਰਕਾਰ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਨੂੰ ਜਲਦ ਰਿਹਾਅ ਕਰੇ। ਇਸ ਦੇ ਨਾਲ ਹੀ ਜੱਗੀ ਜੌਹਲ ਨੂੰ ਤਿਹਾੜ ਜੇਲ ਤੋਂ ਮੁੜ ਪੰਜਾਬ ਦੀ ਜੇਲ 'ਚ ਸ਼ਿਫਟ ਕਰਨ ਦੀ ਮੰਗ ਵੀ ਰੱਖੀ ਗਈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ 'ਚ ਜਿਨ੍ਹਾਂ ਤਿੰਨ ਸਿੱਖ ਨੌਜਵਾਨਾਂ ਨੂੰ ਸਿੱਖ ਇਤਿਹਾਸ ਦੀ ਸਮੱਗਰੀ ਰੱਖਣ 'ਤੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ ਉਨ੍ਹਾਂ ਦੀ ਸਜ਼ਾ ਮੁਆਫ ਕੀਤੀ ਜਾਵੇ। 

ਬਲਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 24 ਅਗਸਤ ਨੂੰ ਸਿੱਖ ਸੰਗਤ ਨਾਲ ਮਿਲ ਕੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਣਗੇ ਤੇ ਜੇਕਰ ਰੋਸ ਮਾਰਚ ਤੋਂ ਬਾਅਦ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣੀ ਮੰਗਾਂ ਦੀ ਪੂਰਤੀ ਲਈ ਕਾਨੂੰਨੀ ਲੜਾਈ ਲੜਨ ਲਈ ਮਜ਼ਬੂਰ ਹੋਣਗੇ।


author

Baljeet Kaur

Content Editor

Related News