ਅੰਮ੍ਰਿਤਸਰ-ਤਰਨਤਾਰਨ ਸੜਕ ਵਾਇਆ ਚੱਬਾ-ਗੋਹਲਵੜ੍ਹ ਨੂੰ ਜਲਦ ਹੀ ਬਣਾਇਆ ਜਾਵੇਗਾ 4-ਲੇਨ : ਮੰਤਰੀ ETO
Sunday, Aug 27, 2023 - 11:50 AM (IST)

ਹਰੀਕੇ ਪੱਤਣ (ਜ. ਬ.)- ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨ ਹਲਕਾ ਪੱਟੀ ’ਚ ਲਗਭਗ 4 ਕਰੋੜ 44 ਲੱਖ ਦੀ ਲਾਗਤ ਨਾਲ ਹੋਣ ਵਾਲੇ ਪੰਨਗੋਟਾ-ਖਾਰਾ ਬ੍ਰਿਜ ਰੋਡ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਿਲਬਾਗ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਰਜਿੰਦਰ ਸਿੰਘ ਉਸਮਾਂ ਤੋਂ ਇਲਾਵਾ ਤੋਂ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਕਿਹਾ ਕਿ ਸਾਡੇ ਧਾਰਮਿਕ ਅਸਥਾਨਾਂ ਨੂੰ ਜੋੜਨ ਵਾਲੀ ਮਹੱਤਵਪੂਰਨ ਅੰਮ੍ਰਿਤਸਰ-ਤਰਨ ਤਾਰਨ ਸੜਕ ਵਾਇਆ ਚੱਬਾ-ਗੋਹਲਵੜ੍ਹ ਨੂੰ ਵੀ ਜਲਦ ਹੀ 4-ਲੇਨ ਬਣਾਇਆ ਜਾ ਰਿਹਾ ਹੈ, ਜਿਸ ਦੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਇਸ ਟੈਂਡਰ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਤਿਹਾਸਕ ਕਿਲ੍ਹੇ ਬਣਨਗੇ ਸੈਰ ਸਪਾਟੇ ਦਾ ਕੇਂਦਰ, ਇਹ ਸ਼ਹਿਰ ਬਣੇਗਾ ਵੈਡਿੰਗ ਡੈਸਟੀਨੇਸ਼ਨ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ’ਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਨਗੋਟਾ-ਖਾਰਾ ਬ੍ਰਿਜ ਰੋਡ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ’ਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਰੋਡ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਪੰਨਗੋਟਾ ਨੂੰ ਅੰਮ੍ਰਿਤਸਰ-ਤਰਨਤਾਰਨ-ਸਰਹਾਲੀ ਹਰੀਕੇ ਰੋਡ ਨਾਲ ਪਿੰਡ ਖਾਰਾ ਨਜ਼ਦੀਕ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8