ਗਰਮੀ ਕਰਕੇ ਇੱਕ ਐਕਟੀਵਾ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ''ਤੇ ਪਹੁੰਚ ਕੇ ਕੀਤਾ ਕਾਬੂ
Friday, Jun 14, 2024 - 04:24 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਵਧ ਰਹੀ ਗਰਮੀ ਨੂੰ ਲੈ ਕੇ ਜਿੱਥੇ ਲੋਕ ਆਪਣੇ ਆਪ ਨੂੰ ਇਸ ਕੜਾਕੇ ਦੀ ਗਰਮੀ ਤੋਂ ਬਚਾ ਰਹੇ ਹਨ, ਉੱਥੇ ਹੀ ਇੱਕ ਰੇਲਵੇ ਸਟੇਸ਼ਨ ਰੋਡ 'ਤੇ ਇੱਕ ਐਕਟੀਵਾ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਖੜ੍ਹੀ ਐਕਟੀਵਾ ਨੂੰ ਅੱਗ ਲੱਗ ਗਈ, ਜਿਸਦੇ ਚਲਦੇ ਦਮਕਲ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ
ਪਰ ਐਕਟੀਵਾ ਅੱਗ ਲੱਗਣ ਨਾਲ ਪੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਇੱਸ ਮੌਕੇ ਅਰੁਣ ਕੁਮਾਰ ਨੇ ਦੱਸਿਆ ਕਿ ਮੈਂ ਤੇ ਮੇਰਾ ਬੇਟਾ ਹਾਲ ਗੇਟ ਤੋਂ ਗਰੀਨ ਐਵਨਿਊ ਵੱਲ ਜਾ ਰਹੇ ਸਨ, ਭੰਡਾਰੀ ਪੁੱਲ ਉੱਤਰ ਕੇ ਖੜ੍ਹੀ ਕਰ ਦਿੱਤੀ ਅਤੇ ਕਿਸੇ ਨੇ ਦੱਸਿਆ ਐਕਟੀਵਾ 'ਚੋਂ ਧੂਆਂ ਨਿਕਲ ਰਿਹਾ ਸੀ। ਉਨ੍ਹਾਂ ਕਿਹਾ ਜਦੋਂ ਅਸੀਂ ਐਕਟੀਵਾ ਰੋਕੀ ਤਾਂ ਉਸ 'ਚੋਂ ਕਾਗਜ਼ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਸ ਤੋਂ ਪਹਿਲਾਂ ਹੀ ਐਕਟੀਵਾ ਨੂੰ ਪੂਰੀ ਤਰ੍ਹਾਂ ਅੱਗ ਲੱਗ ਚੁੱਕੀ ਸੀ। ਉਨ੍ਹਾਂ ਕਿਹਾ ਪਰਮਾਤਮਾ ਦਾ ਸ਼ੁਕਰਾਨਾ ਹੈ ਕਿ ਜਾਨੀ ਨੁਕਸਾਨ ਕੋਈ ਨਹੀਂ ਹੋਇਆ। ਇਸ ਦੌਰਾਨ ਉਨ੍ਹਾਂ ਨੇ ਆਲੇ ਦੁਆਲੇ ਤੋਂ ਕਿਸੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਤਾਂ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਪੰਜਾਬ 'ਚ 65 ਸਾਲਾਂ ਤੋਂ ਬਾਅਦ ਰਿਕਾਰਡ ਤੋੜ ਗਰਮੀ, ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8