ਆਵਾਰਾ ਕੁੱਤਿਆਂ ਕਾਰਨ ਧਾਰੀਵਾਲ ਸ਼ਹਿਰ ’ਚ ਦਹਿਸਤ ਦਾ ਮਾਹੌਲ

Sunday, Sep 22, 2024 - 06:28 PM (IST)

ਆਵਾਰਾ ਕੁੱਤਿਆਂ ਕਾਰਨ ਧਾਰੀਵਾਲ ਸ਼ਹਿਰ ’ਚ ਦਹਿਸਤ ਦਾ ਮਾਹੌਲ

ਧਾਰੀਵਾਲ (ਖੋਸਲਾ, ਬਲਬੀਰ)- ਸ਼ਹਿਰ ਧਾਰੀਵਾਲ ’ਚ ਹਰ ਰੋਜ਼ ਕਿਸੇ ਨਾ ਕਿਸੇ ਵਿਅਕਤੀ ਅਤੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸਮਾਜ ਸੇਵੀ ਆਗੂ ਮੁਖਵੰਤ ਸਿੰਘ ਨਾਗੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਸਵੇਰੇ ਜਦੋਂ ਉਹ ਗਾਂਧੀ ਗਰਾਊਂਡ ’ਚ ਸੈਰ ਕਰ ਰਹੇ ਸਨ ਤਾਂ ਆਵਾਰਾ ਕੁੱਤਿਆਂ ਦੇ ਝੂੰਡ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਵੱਢ ਲਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਅਤੇ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਰਾਹਗੀਰਾਂ ਨੇ ਉਨ੍ਹਾਂ ਨੂੰ ਅਵਾਰਾ ਕੁੱਤਿਆਂ ਤੋਂ ਬਚਾਇਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

ਇਸੇ ਤਰ੍ਹਾਂ ਉਕਤ ਗਰਾਊਂਡ ਵਿਚ ਸਥਾਪਿਤ ਸਰਕਾਰੀ ਸਕੂਲ ਦੇ ਸਟਾਫ, ਸਾਬਕਾ ਪ੍ਰਧਾਨ ਸਤੀਸ਼ ਸ਼ਰਮਾ, ਕੇ. ਕੇ. ਸ਼ਰਮਾ ਆਦਿ ਨੇ ਦੱਸਿਆ ਕਿ ਉਹ ਆਵਾਰਾ ਕੁੱਤਿਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਸ਼ਹਿਰ ਵਾਸੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ- ਪਿਓ ਨਿਕਲਿਆ ਪੁੱਤ ਦਾ ਵੈਰੀ, ਆਪਣੇ ਹੱਥਾਂ ਨਾਲ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News