ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

Tuesday, Mar 26, 2024 - 11:50 AM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

ਗੁਰਦਾਸਪੁਰ (ਵਿਨੋਦ)-ਗੁਰਦਾਸਪੁਰ ਰੇਲਵੇ ਕਰਾਂਸਿੰਗ ਕਾਹਨੂੰਵਾਨ ਰੋਡ ’ਤੇ ਬੀਤੇ ਦਿਨੀਂ ਦੁਪਹਿਰ ਸਮੇਂ ਇਕ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ।ਇਸ ਸਬੰਧੀ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਕਾਹਨੂੰਵਾਨ ਰੇਲਵੇ ਫਾਟਕ ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ ਸੀ। ਜਦ ਅਸੀਂ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਉਸ ਦੀ ਪਛਾਣ ਸਤੀਸ਼ ਕੁਮਾਰ ਸ਼ਰਨਾ ਪੁੱਤਰ ਕੁਲਜਸ ਰਾਏ ਸਰਨਾ ਵਾਸੀ ਬਹਿਰਾਮਪੁਰ ਰੋਡ ਗੁਰਦਾਸਪੁਰ ਵਜੋਂ ਹੋਈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਮੁੰਡੇ ਨੇ ਦੱਸਿਆ ਕਿ ਉੁਸ ਦੇ ਪਿਤਾ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਉਹ ਘਰੋਂ ਸਵੇਰੇ ਬਿਨਾਂ ਦੱਸੇ ਹੀ ਨਿਕਲ ਗਿਆ ਸੀ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਧਾਰਾ 174 ਦੇ ਤਹਿਤ ਕਾਰਵਾਈ ਕਰਨ ਉਪਰੰਤ ਲਾਸ਼ ਦਾ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News