ਪਿੰਡ ਭੁੰਬਲੀ ਵਿਖੇ ਪ੍ਰਭਾਵਸ਼ਾਲੀ ਛਿੰਝ ਅਤੇ ਸੱਭਿਆਚਾਰਕ ਮੇਲਾ ਆਯੋਜਿਤ, ਮੰਤਰੀ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ

Sunday, Sep 01, 2024 - 06:27 PM (IST)

ਪਿੰਡ ਭੁੰਬਲੀ ਵਿਖੇ ਪ੍ਰਭਾਵਸ਼ਾਲੀ ਛਿੰਝ ਅਤੇ ਸੱਭਿਆਚਾਰਕ ਮੇਲਾ ਆਯੋਜਿਤ, ਮੰਤਰੀ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ

ਗੁਰਦਾਸਪੁਰ (ਹਰਮਨ)-ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਭੁੰਬਲੀ ਵਿਖੇ ਸੱਭਿਆਚਾਰਕ ਅਤੇ ਛਿੰਝ ਮੇਲਾ ਕਰਵਾਇਆ ਗਿਆ। ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਰੋ-ਰੋ ਜੇਲ੍ਹ ਪ੍ਰਸ਼ਾਸਨ ਦੇ ਲਾਏ ਇਲਜ਼ਾਮ

ਸੱਭਿਆਚਾਰਕ ਮੇਲੇ ਦੌਰਾਨ ਪੰਜਾਬ ਦੀ ਪ੍ਰਸਿੱਧ ਲੋਕ ਗਾਇਕ ਜੋੜੀ ਕੁਲਵੰਤ ਬਿੱਲਾ ਅਤੇ ਕੁਲਵੰਤ ਕੌਰ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮੰਨੋਰੰਜਨ ਕੀਤਾ। ਇਸ ਦੌਰਾਨ ਛਿੰਝ ਮੇਲੇ ਵਿੱਚ ਭਲਵਾਨਾਂ ਦੇ ਕੁਸ਼ਤੀ ਮੁਕਾਬਲੇ ਵੀ ਕਰਵਾਏ ਗਏ। ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲੇ ਵਿੱਚ ਸ਼ਿਰਕਤ ਕੀਤੀ। ਸੱਭਿਆਚਾਰਕ ਮੇਲੇ ਦੌਰਾਨ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਅਤੇ ਇਲਾਕਾ ਨਿਵਾਸੀਆਂ ਨੂੰ ਛਿੰਝ ਤੇ ਸੱਭਿਆਚਾਰਕ ਮੇਲੇ ਦੀ ਰਿਵਾਇਤ ਨੂੰ ਜ਼ਿੰਦਾ ਰੱਖਣ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ  ਗਤੀਵਿਧੀਆਂ ਅਤੇ ਕਲਾ ਮਨੁੱਖ ਦੀ ਰੂਹ ਦੀ ਖੁਰਾਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛਿੰਝਾਂ ਤੇ ਖੇਡ ਮੇਲੇ ਸਾਡੇ ਰੰਗਲੇ ਪੰਜਾਬ ਦੇ ਖੂਬਸੂਰਤ ਰੰਗ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਜਿਸ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ 9 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਰਾਜ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ  ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਵਿਕਾਸ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਵਰਗ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕ, ਸਕੂਲਾਂ ਵਿੱਚ ਸਿੱਖਿਆ ਦਾ ਸੁਧਾਰ ਅਤੇ ਪੰਜਾਬ ਦੇ ਨੌਜਵਾਨਾਂ ਨੂੰ 47000 ਤੋਂ ਵੱਧ ਸਰਕਾਰੀ ਨੌਂਕਰੀਆਂ ਦੇ ਕੇ ਰਾਜ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। 

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਪਿੰਡ ਭੁੰਬਲੀ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਭੁੰਬਲੀ ਪਿੰਡ ਦੀ ਇਹ ਇਤਿਹਾਸਕ ਛਿੰਝ ਪੰਜਾਬ ਦੀਆਂ ਪੁਰਾਣੀਆਂ ਛਿੰਝਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪਿੰਡ ਭੁੰਬਲੀ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵੀ ਇਲਾਕਾ ਨਿਵਾਸੀਆਂ ਨੂੰ ਛਿੰਝ ਮੇਲੇ ਅਤੇ ਸੱਭਿਆਚਾਰਕ ਮੇਲਾ ਕਰਵਾਉਣ ਲਈ ਵਧਾਈ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News