ਪੱਟੀ ਵਿਖੇ ਰੇਲ ਗੱਡੀ ਹੇਠ ਆਉਣ ਨਾਲ ਬਜ਼ੁਰਗ ਦੀ ਹੋਈ ਮੌਤ
Wednesday, Oct 05, 2022 - 08:25 PM (IST)

ਪੱਟੀ (ਸੋਢੀ)- ਪੱਟੀ-ਅੰਮ੍ਰਿਤਸਰ ਰੇਲ ਗੱਡੀ ਦੇ ਹੇਠਾਂ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਨਜ਼ਦੀਕੀ ਰੇਲਵੇ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਰੇਲਵੇ ਪੁਲਸ ਅਨੁਸਾਰ ਬਜ਼ੁਰਗ ਵਿਅਕਤੀ ਦੀ ਪਛਾਣ ਬੋਹੜ ਸਿੰਘ 65 ਵਾਸੀ ਸਖੀਰਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
ਦੂਜੇ ਪਾਸੇ ਰੇਲਵੇ ਪੁਲਸ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਬਜ਼ੁਰਗ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ।